India canada E-visa service: ਕੈਨੇਡੀਅਨਾਂ ਨਾਗਰਿਕਾਂ ਲਈ ਖੁਸ਼ਖਬਰੀ, ਭਾਰਤ ਨੇ ਮੁੜ ਸ਼ੁਰੂ ਕੀਤੀ ਈ-ਵੀਜ਼ਾ ਸਰਵਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਭਾਰਤ ਨੇ 2 ਮਹੀਨਿਆਂ ਦੇ ਵਿਰਾਮ ਤੋਂ ਬਾਅਦ ਸ਼ੁਰੂ ਕੀਤੀ ਸਰਵਿਸ

India canada E-visa service

India canada E-visa service: ਕੈਨੇਡਾ 'ਚ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਣਾਅ (ਇੰਡੀਆ ਕੈਨੇਡਾ ਈ ਵੀਜ਼ਾ ਸਰਵਿਸ ਰੈਜ਼ਿਊਮੇ) ਕਾਫੀ ਵਧ ਗਿਆ ਸੀ।

ਇਹ ਵੀ ਪੜ੍ਹੋ: Abohar News: ਅਬੋਹਰ 'ਚ ਕਿੰਨੂ ਤੋੜਨ ਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, ਟਰੈਕਟਰ ਨਾਲ ਟਕਰਾਇਆ ਛੋਟਾ ਹਾਥੀ 

ਜਿਸ ਤੋਂ ਬਾਅਦ ਭਾਰਤ ਨੇ ਕੈਨੇਡੀਅਨਾਂ ਲਈ ਈ-ਵੀਜ਼ਾ ਸੇਵਾ ਮੁਅੱਤਲ ਕਰ ਦਿਤੀ ਸੀ ਪਰ ਕੂਟਨੀਤਕ ਵਿਵਾਦ ਦੇ ਵਿਚਕਾਰ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ, ਭਾਰਤ ਨੇ ਕੈਨੇਡੀਅਨਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ, ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ।ਭਾਰਤ ਨੇ ਲਗਭਗ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ: BJP News: ਭਾਜਪਾ ਵਲੋਂ ਪੰਜਾਬ ਵਿਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੀ ਸ਼ੁਰੁਆਤ; ਰਾਜਪਾਲ ਨੇ ਵਾਹਨਾਂ ਨੂੰ ਦਿਤੀ ਹਰੀ ਝੰਡੀ 

ਕੂਟਨੀਤਕ ਵਿਵਾਦ ਦਰਮਿਆਨ 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਦਰਅਸਲ ਕੈਨੇਡਾ ਨੇ ਦੋਸ਼ ਲਾਇਆ ਸੀ ਕਿ ਜੂਨ ਮਹੀਨੇ ਕੈਨੇਡਾ 'ਚ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ 'ਭਾਰਤ ਸਰਕਾਰ ਦੇ ਏਜੰਟ' ਸ਼ਾਮਲ ਸਨ। ਹਾਲਾਂਕਿ, ਭਾਰਤ ਸਰਕਾਰ ਨੇ ਨਿੱਝਰ ਦੇ ਕਤਲ ਵਿੱਚ ਕਿਸੇ ਵੀ ਭੂਮਿਕਾ ਤੋਂ ਸਖ਼ਤੀ ਨਾਲ ਇਨਕਾਰ ਕੀਤਾ ਸੀ ਤੇ ਕੈਨੇਡਾ ਦਾਅਵਿਆਂ ਦੇ ਸਮਰਥਨ ਲਈ ਸਬੂਤ ਪੇਸ਼ ਕਰਨ ਦੀ ਮੰਗ ਕੀਤੀ।