Indians living illegally in America: ਅਮਰੀਕਾ 'ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 7 ਲੱਖ ਤੋਂ ਵਧੇਰੇ ਭਾਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

Indians living illegally in America: ਦੇਸ਼ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਵਿੱਚ ਭਾਰਤੀਆਂ ਦੀ ਤੀਜੀ ਸਭ ਤੋਂ ਵੱਡੀ ਆਬਾਦੀ

Indians living illegally in America news in punjabi

 Indians living illegally in America news in punjabi: ਅਮਰੀਕਾ 'ਚ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਗਿਣਤੀ 'ਚ ਜ਼ਬਰਦਸਤ ਵਾਧਾ ਦਰਜ ਕੀਤਾ ਜਾ ਰਿਹਾ ਹੈ। ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਇ,ਸ ਤਰ੍ਹਾਂ ਅਮਰੀਕਾ ਜਾਣਾ ਕਾਨੂੰਨੀ ਤੌਰ 'ਤੇ ਜਾਣ ਵਾਲੇ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਰਿਹਾ ਹੈ। ਇਸ ਦੌਰਾਨ ਲੇਕ ਪਿਊ ਰਿਸਰਚ ਸੈਂਟਰ ਨੇ ਅਮਰੀਕਾ 'ਚ ਗੈਰ-ਕਾਨੂੰਨੀ ਭਾਰਤੀਆਂ ਦੀ ਘੁਸਪੈਠ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਰਿਪੋਰਟ ਮੁਤਾਬਕ ਅਮਰੀਕਾ 'ਚ ਗੈਰ-ਕਾਨੂੰਨੀ ਪ੍ਰਵਾਸੀਆਂ 'ਚ ਤੀਜੀ ਸਭ ਤੋਂ ਵੱਡੀ ਗਿਣਤੀ ਭਾਰਤੀ ਪ੍ਰਵਾਸੀਆਂ ਦੀ ਹੈ।

ਇਹ ਵੀ ਪੜ੍ਹੋ: Haryana News: ਵਿਆਹ 'ਤੇ ਜਾਣ ਦੀ ਜ਼ਿੱਦ ਕਰਨ 'ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ

ਇਸ ਸਮੇਂ ਅਮਰੀਕਾ ਦੇ ਵੱਖ-ਵੱਖ ਸੂਬਿਆਂ 'ਚ ਕਰੀਬ 7,25,000 ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ। ਇਸ ਦੇ ਨਾਲ ਹੀ ਭਾਰਤ ਤੋਂ ਬਾਅਦ ਗੁਆਟੇਮਾਲਾ ਦੇ ਨਾਗਰਿਕਾਂ ਨੇ ਅਮਰੀਕਾ ਵਿਚ ਗੈਰ-ਕਾਨੂੰਨੀ ਸ਼ਰਨ ਲਈ ਹੈ। ਯੂਐਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜਿਆਂ ਅਨੁਸਾਰ, ਪੈਦਲ ਸਰਹੱਦ ਪਾਰ ਕਰਨ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ ਪੰਜ ਗੁਣਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: Visakhapatnam Accident: ਵਿਸ਼ਾਖਾਪਟਨਮ ਆਟੋ ਟਰੱਕ ਦੀ ਟੱਕਰ ਵਿੱਚ ਹੋਈ ਭਿਆਨਕ ਟੱਕਰ, ਸਕੂਲੀ ਬੱਚੇ ਹੋਏ ਗੰਭੀਰ ਜ਼ਖ਼ਮੀ 

ਰਿਸਰਚ ਵਿੱਚ ਕਿਹਾ ਗਿਆ ਕਿ 2021 ਤੱਕ ਦੇਸ਼ ਦੇ 10.5 ਮਿਲੀਅਨ ਅਣਅਧਿਕਾਰਤ ਪ੍ਰਵਾਸੀ ਅਮਰੀਕਾ ਦੀ ਕੁੱਲ ਆਬਾਦੀ ਦਾ ਲਗਭਗ 3 ਪ੍ਰਤੀਸ਼ਤ ਅਤੇ ਵਿਦੇਸ਼ ਵਿੱਚ ਪੈਦਾ ਹੋਈ ਆਬਾਦੀ ਦਾ 22 ਪ੍ਰਤੀਸ਼ਤ ਹੈ। ਕੋਵਿਡ ਪਾਬੰਦੀਆਂ ਹਟਣ ਤੋਂ ਬਾਅਦ ਅਮਰੀਕਾ ਵਿੱਚ ਗੈਰ-ਦਸਤਾਵੇਜ਼ੀ ਭਾਰਤੀਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ।

 

ਅਕਤੂਬਰ 2022 ਤੋਂ ਸਤੰਬਰ 2023 ਤੱਕ, 96,917 ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਲਈ ਫੜਿਆ ਗਿਆ ਸੀ।
ਪਿਊ ਦੇ ਅਨੁਸਾਰ, ਹਾਲਾਂਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ, ਪਰ ਸਮੁੱਚੀ ਗੈਰ-ਕਾਨੂੰਨੀ ਪ੍ਰਵਾਸੀ ਆਬਾਦੀ ਘਟ ਰਹੀ ਹੈ।