ਕੋਰੋਨਾ ਵੈਕਸੀਨ ਲਈ WHO ਨੇ ਭਾਰਤ ਤੇ ਪੀਐਮ ਮੋਦੀ ਨੂੰ ਕਿਹਾ Thank You, ਪੜ੍ਹੋ ਹੋਰ ਕੀ ਕਿਹਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਟੈਡਰੋਸ ਅਧਨੋਮ ਗ਼ੇਬ੍ਰੇਯੇਸਸ ਨੇ ਕੋਰੋਨਾ ਖਿਲਾਫ ਜੰਗ ਕਈ ਭਾਰਤ ਦੀਆਂ ਕੋਸ਼ਿਸ਼ਾਂ ਦੀ ਕੀਤੀ ਤਾਰੀਫ

WHO Thanks India For Covid Vaccine

ਵਾਸ਼ਿੰਗਟਨ: ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਮਹਾਂਮਾਰੀ ਖਿਲਾਫ ਜੰਗ ਦੌਰਾਨ ਭਾਰਤ ਦੇ ਯੋਗਦਾਨ ਦੀ ਤਾਰੀਫ ਕੀਤੀ। ਦਰਅਸਲ ਭਾਰਤ ਵੱਲ਼ੋਂ ਕੋਰੋਨਾ ਨੂੰ ਹਰਾਉਣ ਲਈ ਟੀਕਾਕਰਣ ਮੁਹਿੰਮ ਸ਼ੁਰੂ ਕਰਨ ਤੋਂ ਇਲਾਵਾ ਗੁਆਂਢੀ ਮੁਲਕਾਂ ਲਈ ਵੀ ਕੋਰੋਨਾ ਵੈਕਸੀਨ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਲਈ ਵਿਸ਼ਵ ਸਿਹਤ ਸੰਗਠਨ ਨੇ ਭਾਰਤ ਦਾ ਧੰਨਵਾਦ ਕੀਤਾ।

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੈਡਰੋਸ ਅਧਨੋਮ ਗ਼ੇਬ੍ਰੇਯੇਸਸ ਨੇ ਤਾਰੀਫ ਕਰਦਿਆਂ ਟਵੀਟ ਕੀਤਾ। ਉਹਨਾਂ ਲਿਖਿਆ, ‘ਗਲੋਬਲ ਕੋਵਿਡ-19 ਰਿਸਪਾਂਸ ਲਈ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰੰਤਰ ਸਹਿਯੋਗ ਲਈ ਧੰਨਵਾਦ। ਗਿਆਨ ਸਾਂਝਾ ਕਰਨ ਸਮੇਤ ਮਿਲ ਕੇ ਲੜਾਈ ਲੜਨ ਨਾਲ ਹੀ ਅਸੀਂ ਇਸ ਵਾਇਰਸ ਨੂੰ ਰੋਕ ਸਕਦੇ ਹਾਂ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਬਚਾ ਸਕਦੇ ਹਾਂ’।

ਜ਼ਿਕਰਯੋਗ ਹੈ ਕਿ ਭਾਰਤ ਦੱਖਣੀ ਪੂਰਬੀ ਏਸ਼ੀਆ ਦੇ ਗੁਆਂਢੀ ਦੇਸ਼ਾਂ ਅਤੇ ਬ੍ਰਾਜ਼ੀਲ ਤੇ ਅਮਰੀਕਾ ਸਮੇਤ ਕਈ ਦੇਸ਼ਾਂ ਲਈ ਕੋਰੋਨਾ ਵੈਕਸੀਨ ਦੀ ਖੇਪ ਭੇਜ ਰਿਹਾ ਹੈ। ਇਸ ਤੋਂ ਪਹਿਲਾਂ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਯਰ ਬੋਲਸੋਨਾਰੋ ਨੇ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਅਮਰੀਕਾ ਨੇ ਵੀ ਕੋਰੋਨਾ ਵੈਕਸੀਨ ਲਈ ਭਾਰਤ ਦੀ ਤਾਰੀਫ ਕੀਤੀ ਅਤੇ ਭਾਰਤ ਨੂੰ ਅਮਰੀਕਾ ਦਾ ‘ਸੱਚਾ ਦੋਸਤ’ ਦੱਸਿਆ ਹੈ।