Pakistan : ਕਸ਼ਮੀਰ ਮੁੱਦਾ ’ਤੇ ਫਿਰ ਬੋਲੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼, ਕਿਹਾ, ਰਾਜਨੀਤਿਕ, ਨੈਤਿਕ ਤੇ ਕੂਟਨੀਤਕ ਸਮਰਥਨ ਰੱਖਾਂਗੇ ਜਾਰੀ
Pakistan News : ਪੀ.ਓ.ਕੇ ਵਿਚ ਡੈਨਿਸ਼ ਸਕੂਲ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ ਪਾਕਿਸਤਾਨ ਪ੍ਰਧਾਨ ਮੰਤਰੀ
Pakistan Prime Minister Shahbaz Sharif spoke again on Kashmir issue Latest News in Punjabi : ਪੂਰੀ ਦੁਨੀਆਂ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਤੋਂ ਜਾਣੂ ਹੈ। ਕਸ਼ਮੀਰ ਮੁੱਦੇ ’ਤੇ, ਪਾਕਿਸਤਾਨ ਹਮੇਸ਼ਾ ਕਸ਼ਮੀਰੀ ਲੋਕਾਂ ਲਈ ਅਪਣਾ ਝੂਠਾ ਪਿਆਰ ਦਿਖਾਉਂਦਾ ਹੈ। ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਕ ਵਾਰ ਫਿਰ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕਸ਼ਮੀਰ ਦੇ ਲੋਕਾਂ ਨੂੰ ਰਾਜਨੀਤਿਕ, ਨੈਤਿਕ ਅਤੇ ਕੂਟਨੀਤਕ ਸਮਰਥਨ ਦਿੰਦਾ ਰਹੇਗਾ ਜਦੋਂ ਤਕ ਉਹ ਸੰਯੁਕਤ ਰਾਸ਼ਟਰ ਦੇ ਮਤਿਆਂ ਅਨੁਸਾਰ ਸਵੈ-ਨਿਰਣੇ ਦਾ ਅਧਿਕਾਰ ਪ੍ਰਾਪਤ ਨਹੀਂ ਕਰ ਲੈਂਦੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਹ ਗੱਲ ਅਕਤੂਬਰ ਵਿਚ ਇਕ ਸੰਦੇਸ਼ ਵਿਚ ਕਹੀ ਸੀ ਜਦੋਂ ਭਾਰਤੀ ਫ਼ੌਜਾਂ ਸ਼੍ਰੀਨਗਰ ਵਿਚ ਉਤਰੀਆਂ ਸਨ। ਉਦੋਂ ਤੋਂ, ਭਾਰਤ ਨੇ ਕਸ਼ਮੀਰੀ ਲੋਕਾਂ ਦੀ ਅਪਣੀ ਕਿਸਮਤ ਆਪ ਨਿਰਧਾਰਤ ਕਰਨ ਦੀਆਂ ਇੱਛਾਵਾਂ ਨੂੰ ਦਬਾਇਆ ਹੈ। ਸ਼ਰੀਫ਼ ਨੇ ਇਹ ਵੀ ਕਿਹਾ ਕਿ ਭਾਰਤ ਨੇ ਪਾਕਿਸਤਾਨ ਨੂੰ ਵਾਰ-ਵਾਰ ਦਸਿਆ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ਼ ਦੇ ਕੇਂਦਰ ਸ਼ਾਸਤ ਪ੍ਰਦੇਸ਼ "ਦੇਸ਼ ਦਾ ਅਨਿੱਖੜਵਾਂ ਅੰਗ ਸਨ, ਹਨ ਅਤੇ ਹਮੇਸ਼ਾ ਰਹਿਣਗੇ"।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਪੀ.ਓ.ਕੇ ਵਿਚ ਇਕ ਡੈਨਿਸ਼ ਸਕੂਲ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਇਚ ਸਮਾਗਮ ਦੌਰਾਨ ਉਨ੍ਹਾਂ ਨੇ ਮਕਬੂਜ਼ਾ ਕਸ਼ਮੀਰ ਅਤੇ ਪਾਕਿਸਤਾਨ ਦੇ ਹੋਰ ਹਿੱਸਿਆਂ ਵਿਚ ਸਕੂਲ ਸਥਾਪਤ ਕਰਨ ਦਾ ਵੀ ਐਲਾਨ ਕੀਤਾ।
ਤੁਹਾਨੂੰ ਦਸ ਦੇਈਏ ਕਿ ਭਾਰਤ ਵਲੋਂ 5 ਅਗੱਸਤ, 2019 ਨੂੰ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ, ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਵਿਗੜ ਗਏ ਸਨ। ਭਾਰਤ ਵਾਰ-ਵਾਰ ਪਾਕਿਸਤਾਨ ਵਲੋਂ ਦਿੱਤੇ ਗਏ ਅਜਿਹੇ ਬੇਤੁਕੇ ਬਿਆਨਾਂ ਦਾ ਖੰਡਨ ਕਰਦਾ ਰਿਹਾ ਹੈ।
ਨਵੀਂ ਦਿੱਲੀ ਨੇ ਵਾਰ-ਵਾਰ ਇਸ ਗੱਲ 'ਤੇ ਜ਼ੋਰ ਦਿਤਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਹਮੇਸ਼ਾ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਅੰਗ ਰਹੇ ਹਨ ਅਤੇ ਰਹਿਣਗੇ। ਭਾਰਤ ਨੇ ਪਾਕਿਸਤਾਨ ਨੂੰ ਇਹ ਵੀ ਕਿਹਾ ਹੈ ਕਿ ਉਹ ਕਸ਼ਮੀਰ ਮੁੱਦਾ ਚੁਕਣ ਅਤੇ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ ਉਹ ਅਪਣੇ ਅੰਦਰੂਨੀ ਮਾਮਲਿਆਂ ਨੂੰ ਹੱਲ ਕਰਨ 'ਤੇ ਧਿਆਨ ਕੇਂਦਰਤ ਕਰੇ।
(For more Punjabi news apart from Pakistan Prime Minister Shahbaz Sharif spoke again on Kashmir issue Latest News in Punjabi stay tuned to Rozana Spokesman)