ਆਸਾਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 17 ਮਜ਼ਦੂਰਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਇਸ ਮਾਮਲੇ ਵਿਚ ਦੋ ਲੋਕਾਂ ਨੂੰ ਗਿਰਫਤਾਰ ਕੀਤਾ ਗਿਆ ਹੈ। ਸੱਤਾਧਾਰੀ ਭਾਰਤੀ ਜਨਤਾ ਪਾਰਟੀ  ਦੇ ਇਕ ਸਥਾਨੀ ਨੇਤਾ ਮ੍ਰਣਾਲ ਸੈਕਿਆ ਨੇ ਨਿਊਜ ਏਜੰਸੀ ਨੂੰ ਦੱਸਿਆ ਕਿ...

17 Tea plantation workers died

ਗੁਵਾਹਟੀ : ਆਸਾਮ ਵਿਚ ਕਥਿਤ ਤੌਰ ਤੇ ਜ਼ਹਿਰੀਲੀ ਸ਼ਰਾਬ ਪੀਣ  ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ । ਇਹ ਮਾਮਲਾ ਆਸਾਮ ਦੇ ਗੋਲਾਘਾਟ ਜਿਲ੍ਹੇ ਦਾ ਹੈ।ਗੋਲਾਘਾਟ ਵਿਚ ਸਰਕਾਰੀ ਹਸਪਤਾਲ ਦੇ ਡਾਕਟਰ ਦਲੀਪ ਰਾਜਵੰਸ਼ੀ ਨੇ ਕਿਹਾ, ‘ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ ਮੌਤ ਹੋਈ ਹੈ। ਬੀਤੀ ਰਾਤ ਚਾਰ ਲੋਕਾਂ ਨੂੰ ਮ੍ਰਿਤਕ ਹਾਲਤ ਵਿਚ ਲਿਆਂਦਾ ਗਿਆ ਸੀ। ਬਾਅਦ ਵਿਚ 12 ਹੋਰ ਲੋਕਾਂ ਦੀ ਮੌਤ ਹੋ ਗਈ।

ਕੁੱਲ 17 ਲੋਕਾਂ ਦੀ ਮੌਤ ਹੋਈ ਹੈ। ਪੋਸਟਮਾਰਟਮ ਕੀਤਾ ਜਾ ਰਿਹਾ ਹੈ’। ਓਥੇ ਹੀ ਇਕ ਖਬਰ ਦੇ ਮੁਤਾਬਿਕ ਜ਼ਹਿਰੀਲੀ ਗ਼ੈਰਕਾਨੂੰਨੀ ਸ਼ਰਾਬ ਪੀਣ ਨਾਲ 9 ਔਰਤਾਂ ਸਮੇਤ ਘੱਟੋ-ਘਟ 19 ਚਾਹ ਬਾਗਾਨ ਮਜਦੂਰਾਂ ਦੀ ਮੌਤ ਹੋ ਗਈ, ਜਦਕਿ 15 ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਉਨ੍ਹਾਂ ਚੋਂ ਚਾਰ ਗੰਭੀਰ ਰੂਪ ਵਿਚ ਬੀਮਾਰ ਹਨ। ਆਸਾਮ ਦਾ ਗੋਲਾਘਾਟ ਗੁਵਾਹਾਟੀ ਤੋਂ ਕਰੀਬ 310 ਕਿਮੀ ਦੀ ਦੂਰੀ ਤੇ ਹੈ।

ਪੁਲ਼ਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਦੇ ਵਧਣ ਦੀ ਸੰਭਾਵਨਾ ਹੈ। ਕਿਉਂਕਿ ਸ਼ਰਾਬ ਪੀਣ ਤੋਂ ਬਾਅਦ ਬੀਮਾਰ ਹੋਣ ਦੀ ਵਜ੍ਹਾ ਨਾਲ ਬੀਤੇ ਵੀਰਬਾਰ ਰਾਤ ਨੂੰ ਕਈ ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਸ ਮਾਮਲੇ ਵਿਚ ਦੋ ਲੋਕਾਂ ਨੂੰ ਗਿਰਫਤਾਰ ਕੀਤਾ ਗਿਆ ਹੈ। ਸੱਤਾਧਾਰੀ ਭਾਰਤੀ ਜਨਤਾ ਪਾਰਟੀ  ਦੇ ਇਕ ਸਥਾਨੀ ਨੇਤਾ ਮ੍ਰਣਾਲ ਸੈਕਿਆ ਨੇ ਨਿਊਜ ਏਜੰਸੀ ਨੂੰ ਦੱਸਿਆ ਕਿ ਲਗਪਗ 100 ਲੋਕਾਂ ਨੇ ਸ਼ਰਾਬ ਪੀਤੀ ਸੀ, ਹੋਰ ਕਈ ਲੋਕ ਬੀਮਾਰ ਪੈ ਰਹੇ ਹਨ ਤੇ ਉਨ੍ਹਾਂ ਨੂੰ ਹਸਪਤਾਲ ਵਿਚ ਲਿਆਂਦਾ ਜਾ ਰਿਹਾ ਹੈ।

ਕਰੀਬ ਦੋ ਹਫਤੇ ਪਹਿਲਾਂ ਵੀ ਉਤਰਾਖੰਡ ਤੇ ਉੱਤਰ ਪ੍ਰਦੇਸ਼ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਸੀ। ਉੱਤਰ ਪ੍ਰਦੇਸ਼ ਵਿਚ ਇਸ ਮਾਮਲੇ ਦੀ ਐਸਆਈਟੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ।