ਦੌਰੇ ਤੋਂ ਪਹਿਲਾਂ ਟਰੰਪ ਨੇ ਦਿਖਾਇਆ ਅਪਣਾ ਬਾਹੂਬਲੀ ਅਵਤਾਰ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਸ਼ੁਰੂ ਹੋਣ ਵਾਲੀ ਹੈ।

Photo

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਸ਼ੁਰੂ ਹੋਣ ਵਾਲੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਨਾਲ ਉਹਨਾਂ ਦੀ ਪਤਨੀ ਮਿਲੇਨੀਆ ਟਰੰਪ ਅਤੇ ਉਹਨਾਂ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜਾਰੇਡ ਕੁਸ਼ਨੇਰ ਵੀ ਭਾਰਤ ਆਉਣਗੇ। ਇਹਨਾਂ ਤੋਂ ਇਲਾਵਾ ਦੋ ਭਾਰਤੀ ਅਧਿਕਾਰੀ ਵੀ ਦੌਰੇ ‘ਤੇ ਆ ਰਹੇ ਹਨ।

ਇਸ ਖ਼ਾਸ ਦੌਰੇ ਦੀਆਂ ਤਿਆਰੀਆਂ ਪੂਰੇ ਜ਼ੋਰਾ-ਸ਼ੋਰਾਂ ‘ਤੇ ਚੱਲ ਰਹੀਆਂ ਹਨ। ਰਾਸ਼ਟਰਪਤੀ ਟਰੰਪ ਵੀ ਇਹਨਾਂ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਦਿਖ ਰਹੇ ਹਨ। ਉਹਨਾਂ ਨੇ ਭਾਰਤ ਦੌਰੇ ਤੋਂ ਪਹਿਲਾਂ ਇਕ ਵੀਡੀਓ ਰੀਟਵੀਟ ਕਰਦੇ ਹੋਏ ਲਿਖਿਆ ਹੈ ਕਿ ਭਾਰਤ ਦੇ ਦੋਸਤਾਂ ਨੂੰ ਮਿਲਣ ਲਈ ਬੇਕਰਾਰ ਹਾਂ। ਦੱਸ ਦਈਏ ਕਿ ਇਸ ਵੀਡੀਓ ਵਿਚ ਰਾਸ਼ਟਰਪਤੀ ਟਰੰਪ ਨੂੰ ਬਾਹੂਬਲੀ ਦੀ ਤਰ੍ਹਾਂ ਦਿਖਾਇਆ ਗਿਆ ਹੈ।

 

 

1 ਮਿੰਟ 21 ਸੈਕਿੰਡ ਦੀ ਇਸ ਵੀਡੀਓ ਵਿਚ ਟਰੰਪ ਨੂੰ ਜੰਗ ਦੇ ਮੈਦਾਨ ਵਿਚ ਤਲਵਾਰ ਬਾਜ਼ੀ ਕਰਦੇ ਹੋਏ ਦਿਖਾਇਆ ਗਿਆ ਹੈ। ਟਰੰਪ ਨੂੰ ਬਾਹੂਬਲੀ ਦੇ ਕੱਪੜਿਆਂ ਵਿਚ ਦਿਖਾਇਆ ਗਿਆ ਹੈ, ਜਿਸ ਵਿਚ ਉਹ ਜੰਗ ਦੇ ਮੈਦਾਨ ਵਿਚ ਦੁਸ਼ਮਣਾਂ ਤੋਂ ਲੋਹਾ ਲੈਂਦੇ ਦਿਖ ਰਹੇ ਹਨ। ਇਸ ਵੀਡੀਓ ਵਿਚ ਉਹਨਾਂ ਦੀ ਪਤਨੀ ਮਿਲੇਨੀਆ ਟਰੰਪ ਵੀ ਨਜ਼ਰ ਆ ਰਹੀ ਹੈ।

ਬੈਕਗ੍ਰਾਊਂਡ ਵਿਚ ਬਾਹੂਬਲੀ ਫ਼ਿਲਮ ਦਾ ਗਾਣਾ ਵੀ ਵੱਜ ਰਿਹਾ ਹੈ। ਇਸ ਵੀਡੀਓ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦਿਖ ਰਹੇ ਹਨ। ਟਰੰਪ ਦੀ ਇਸ ਵੀਡੀਓ ਨੂੰ ਕਾਫੀ ਵਾਰ ਦੇਖਿਆ ਜਾ ਚੁੱਕਿਆ ਹੈ।

ਦੱਸ ਦਈਏ ਕਿ ਅਮਰੀਕਾ ਨੇ ਸ਼ਨੀਵਾਰ ਨੂੰ ਅਧਿਕਾਰਕ ਤੌਰ ‘ਤੇ ਪੁਸ਼ਟੀ ਕੀਤੀ ਹੈ ਕਿ 24 ਫਰਵਰੀ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਉਹਨਾਂ ਦੀ ਪਤਨੀ ਦੋ ਦਿਨ ਦੀ ਭਾਰਤਾ ਯਾਤਰਾ ‘ਤੇ ਆ ਰਹੇ ਹਨ। 24 ਫਰਵਰੀ ਨੂੰ ਅਹਿਮਦਾਬਾਦ ਵਿਚ ਟਰੰਪ ਲਈ ਇਕ ਸਮਾਰੋਹ ਅਯੋਜਤ ਕੀਤਾ ਜਾਵੇਗਾ। ਡੋਨਾਲਡ ਟਰੰਪ 25 ਫਰਵਰੀ ਨੂੰ ਨਵੀਂ ਦਿੱਲੀ ਵੀ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।