New Mexico Firing News: ਅਮਰੀਕਾ ਦੇ ਨਿਊ ਮੈਕਸੀਕੋ 'ਚ ਗੋਲੀਬਾਰੀ, 3 ਦੀ ਮੌਤ
New Mexico Firing News: 14 ਲੋਕ ਹੋਏ ਜ਼ਖ਼ਮੀ
New Mexico America Firing News
New Mexico Firing News: ਅਮਰੀਕਾ ਦੇ ਨਿਊ ਮੈਕਸੀਕੋ 'ਚ ਗੋਲੀਬਾਰੀ, 3 ਦੀ ਮੌਤਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਦੇ ਲਾਸ ਕਰੂਸ ਸ਼ਹਿਰ ਦੇ ਇੱਕ ਪਾਰਕ ਵਿੱਚ ਗੋਲੀਬਾਰੀ ਕਾਰਨ ਹਲਚਲ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਜਦਕਿ 14 ਹੋਰ ਜ਼ਖ਼ਮੀ ਹੋ ਗਏ।
ਪੁਲਿਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਯੰਗ ਪਾਰਕ 'ਚ ਵਾਪਰੀ, ਜੋ ਕਿ ਸੰਗੀਤ ਅਤੇ ਮਨੋਰੰਜਨ ਦਾ ਸਥਾਨ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਘਟਨਾ ਦੇ ਵੀਡੀਓ ਅਤੇ ਸੁਰਾਗ ਸਾਂਝੇ ਕਰਨ ਦੀ ਅਪੀਲ ਕੀਤੀ ਹੈ।
ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਗੋਲੀਬਾਰੀ ਦੀ ਘਟਨਾ 'ਚ ਜ਼ਖ਼ਮੀ ਹੋਏ ਸਾਰੇ ਲੋਕਾਂ ਨੂੰ ਲਾਸ ਕਰੂਸ ਦੇ ਤਿੰਨ ਸਥਾਨਕ ਹਸਪਤਾਲਾਂ ਅਤੇ ਏਲ ਪਾਸੋ ਦੇ ਯੂਨੀਵਰਸਿਟੀ ਮੈਡੀਕਲ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।