PM ਮੋਦੀ ਦਾ ਸਿਡਨੀ 'ਚ ਵੱਖਰੇ ਤਰੀਕੇ ਨਾਲ ਕੀਤਾ ਗਿਆ ਸਵਾਗਤ, ਅਸਮਾਨ 'ਤੇ ਲਿਖਿਆ ‘ਵੈਲਕਮ ਮੋਦੀ’

ਏਜੰਸੀ

ਖ਼ਬਰਾਂ, ਕੌਮਾਂਤਰੀ

ਆਸਟ੍ਰੇਲੀਆ ਦੇ ਸਿਡਨੀ ਵਿਚ ਇੱਕ ਭਾਈਚਾਰਕ ਸਮਾਗਮ ਤੋਂ ਪਹਿਲਾਂ ਪੀਐਮ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ

photo

 

ਆਸਟ੍ਰੇਲੀਆ : ਜਾਪਾਨ ਅਤੇ ਪਾਪੂਆ ਨਿਊ ਗਿਨੀ ਦੇ ਦੌਰੇ ਤੋਂ ਬਾਅਦ ਆਸਟ੍ਰੇਲੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤੀ ਭਾਈਚਾਰੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਆਸਟ੍ਰੇਲੀਆ ਦੇ ਸਿਡਨੀ ਵਿਚ ਇੱਕ ਭਾਈਚਾਰਕ ਸਮਾਗਮ ਤੋਂ ਪਹਿਲਾਂ ਪੀਐਮ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ।  ਹਵਾ ਵਿਚ ਇੱਕ ਮਨੋਰੰਜਨ ਜਹਾਜ਼ ਦੇ ਕੰਟਰੇਲ ਦੁਆਰਾ  ‘ਵੈਲਕਮ ਮੋਦੀ’ ਲਿਖਿਆ ਗਿਆ ਸੀ।

ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੋਮਵਾਰ ਨੂੰ ਸਿਡਨੀ ਪਹੁੰਚਣ 'ਤੇ ਭਾਰਤੀ ਭਾਈਚਾਰੇ ਨੇ 'ਹੇਲ ਮੋਦੀ', 'ਵਣਕਮ ਮੋਦੀ', 'ਨਮਸਤੇ ਮੋਦੀ' ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰਿਆਂ ਨਾਲ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ਦੇ ਹਿੱਸੇ ਵਜੋਂ ਸੋਮਵਾਰ ਨੂੰ ਸਿਡਨੀ ਪਹੁੰਚੇ। ਇਸ ਦੌਰਾਨ ਉਹ ਆਪਣੇ ਆਸਟ੍ਰੇਲੀਅਨ ਹਮਰੁਤਬਾ ਐਂਥਨੀ ਅਲਬਨੀਜ਼ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਉਹ ਭਾਰਤੀ ਪ੍ਰਵਾਸੀਆਂ ਦੇ ਇੱਕ ਕਮਿਊਨਿਟੀ ਪ੍ਰੋਗਰਾਮ ਵਿਚ ਵੀ ਹਿੱਸਾ ਲੈਣਗੇ। ਭਾਰਤੀ ਪ੍ਰਧਾਨ ਮੰਤਰੀ ਆਸਟ੍ਰੇਲੀਆ ਸਰਕਾਰ ਦੇ ਮਹਿਮਾਨ ਵਜੋਂ ਆ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਉਦਯੋਗਪਤੀਆਂ ਦੀ ਮੀਟਿੰਗ ਤੋਂ ਇਲਾਵਾ ਹੈਨਕੌਕ ਪ੍ਰੋਸਪੈਕਟਿੰਗ ਦੇ ਕਾਰਜਕਾਰੀ ਚੇਅਰਮੈਨ ਜੀਨਾ ਰਿਨਹਾਰਟ, ਫੋਰਟਸਕਿਊ ਫਿਊਚਰ ਇੰਡਸਟਰੀਜ਼ ਦੇ ਕਾਰਜਕਾਰੀ ਚੇਅਰਮੈਨ ਐਂਡਰਿਊ ਫੋਰੈਸਟ ਅਤੇ ਆਸਟ੍ਰੇਲੀਅਨ ਸੁਪਰ ਸੀਈਓ ਪਾਲ ਸ਼ਰੋਡਰ ਨਾਲ ਦੁਵੱਲੀ ਮੀਟਿੰਗਾਂ ਕੀਤੀਆਂ। ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ ਕਿ ਰਾਇਨਹਾਰਟ ਨਾਲ ਆਪਣੀ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਵਿਚ ਕੀਤੇ ਜਾ ਰਹੇ ਸੁਧਾਰਾਂ ਅਤੇ ਪਹਿਲਕਦਮੀਆਂ ਨੂੰ ਉਜਾਗਰ ਕੀਤਾ।ਪੀਐਮ ਮੋਦੀ ਨੇ ਉਨ੍ਹਾਂ ਨੂੰ ਮਾਈਨਿੰਗ ਸੈਕਟਰ ਵਿਚ ਤਕਨਾਲੋਜੀ, ਨਿਵੇਸ਼ ਅਤੇ ਹੁਨਰ ਵਿਚ ਭਾਈਵਾਲੀ ਕਰਨ ਦਾ ਸੱਦਾ ਦਿਤਾ।

ਸ਼੍ਰੋਡਰ ਨਾਲ ਮੁਲਾਕਾਤ ਵਿਚ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦੁਨੀਆ ਵਿਚ ਵਿਦੇਸ਼ੀ ਨਿਵੇਸ਼ ਲਈ ਸਭ ਤੋਂ ਪਸੰਦੀਦਾ ਅਰਥਵਿਵਸਥਾਵਾਂ ਵਿਚੋਂ ਇੱਕ ਹੈ। ਉਨ੍ਹਾਂ ਨੇ ਆਸਟ੍ਰੇਲੀਅਨ ਸੁਪਰ ਨੂੰ ਭਾਰਤ ਵਿਚ ਨਿਵੇਸ਼ ਕਰਨ ਦਾ ਸੱਦਾ ਦਿਤਾ। ਇਸੇ ਤਰ੍ਹਾਂ ਫੋਰੈਸਟ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਗਰੀਨ ਹਾਈਡ੍ਰੋਜਨ ਦੇ ਖੇਤਰ ਵਿਚ ਭਾਰਤੀ ਕੰਪਨੀਆਂ ਨਾਲ ਕੰਮ ਕਰਨ ਲਈ ਗਰੁੱਪ ਦੀਆਂ ਯੋਜਨਾਵਾਂ ਦਾ ਸੁਆਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗ੍ਰੀਨ ਹਾਈਡ੍ਰੋਜਨ ਮਿਸ਼ਨ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ।

ਫੋਰੈਸਟ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਵਿਚ ਫੋਰਟਸਕਿਊ ਫਿਊਚਰ ਇੰਡਸਟਰੀਜ਼ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿਤੀ। ਮੀਟਿੰਗ ਤੋਂ ਬਾਅਦ ਸ਼ਰੋਡਰ ਨੇ ਕਿਹਾ ਕਿ ਆਸਟ੍ਰੇਲੀਅਨ ਸੁਪਰ ਭਾਰਤ ਵਿਚ ਅਤੇ ਖਾਸ ਤੌਰ 'ਤੇ ਭਾਰਤੀ ਰਾਸ਼ਟਰੀ ਬੁਨਿਆਦੀ ਢਾਂਚਾ ਫੰਡ ਵਿਚ ਨਿਵੇਸ਼ ਕਰਦਾ ਹੈ। ਉਨ੍ਹਾਂ ਕਿਹਾ, 'ਭਾਰਤ ਵਿਚ ਨਿਵੇਸ਼ ਕਰਨ ਦਾ ਸਾਡਾ ਤਜਰਬਾ ਬਹੁਤ ਵਧੀਆ ਰਿਹਾ ਹੈ।'

ਫੋਰੈਸਟ ਨੇ ਕਿਹਾ ਕਿ ਉਹ ਅਤੇ ਪ੍ਰਧਾਨ ਮੰਤਰੀ ਇਸ ਗੱਲ 'ਤੇ ਸਹਿਮਤ ਹੋਏ ਕਿ ਜੈਵਿਕ ਈਂਧਨ ਖੇਤਰ ਦਾ ਹੁਣ ਸੀਮਤ ਸਮਾਂ ਹੈ ਅਤੇ ਵਾਤਾਵਰਣ ਨੂੰ ਨੁਕਸਾਨ ਨਾ ਪਹੁੰਚਾਉਣ ਵਾਲੇ ਈਂਧਨ ਨਾਲ ਬਦਲਿਆ ਜਾਣਾ ਚਾਹੀਦਾ ਹੈ। ਰਿਨਹਾਰਟ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਵਪਾਰਕ ਮੌਕੇ ਬਹੁਤ ਹਨ।