Pakistan's Punjab: ਲਹਿੰਦੇ ਪੰਜਾਬ ’ਚ 22 ਅਤਿਵਾਦੀ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਕੌਮਾਂਤਰੀ

ISIS, ਤਹਿਰੀਕ-ਏ-ਤਾਲਿਬਾਨ ਪਾਕਿਸਤਾਨ, ਬਲੂਚਿਸਤਾਨ ਲਿਬਰੇਸ਼ਨ ਆਰਮੀ ਅਤੇ ਲਸ਼ਕਰ-ਏ-ਝਾਂਗਵੀ ਨਾਲ ਜੁੜੇ ਹਨ ਇਹ ਅਤਿ.ਵਾਦੀ

File Photo

Pakistan's Punjab: ਲਾਹੌਰ  : ਪਾਕਿਸਤਾਨ ਦੇ ਪੰਜਾਬ ਸੂਬੇ ’ਚ ਪੁਲਿਸ ਨੇ ਸਨਿਚਰਵਾਰ ਨੂੰ ਆਈ.ਐਸ.ਆਈ.ਐਸ., ਟੀਟੀਪੀ ਅਤੇ ਹੋਰ ਪਾਬੰਦੀਸ਼ੁਦਾ ਸੰਗਠਨਾਂ ਦੇ 22 ਸ਼ੱਕੀ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰ ਕੇ ਇਕ ਵੱਡੀ ਅਤਿਵਾਦੀ ਸਾਜਿਸ਼ ਨੂੰ ਅਸਫ਼ਲ ਕਰਨ ਦਾ ਦਾਅਵਾ ਕੀਤਾ ਹੈ।

ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (ਸੀਟੀਡੀ) ਦੇ ਬੁਲਾਰੇ ਅਨੁਸਾਰ ਉਸ ਨੇ ਇਸ ਹਫ਼ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ 152 ਖ਼ੁਫ਼ੀਆ-ਆਧਾਰਤ ਮੁਹਿੰਮ ਚਲਾਈ ਅਤੇ ਆਈ.ਐਸ.ਆਈ.ਐਸ., ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ), ਬਲੂਚਿਸਤਾਨ ਲਿਬਰੇਸ਼ਨ ਆਰਮੀ (ਬੀਐਲਏ) ਅਤੇ ਲਸ਼ਕਰ-ਏ-ਝਾਂਗਵੀ (ਐਲ.ਈ.ਜੇ.) ਨਾਲ ਜੁੜੇ 22 ਸ਼ੱਕੀ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ।