24 ਸਾਲਾ ਦਸਤਾਰਧਾਰੀ ਗੁਰਪ੍ਰੀਤ ਸਿੰਘ ਨੇ ਅਮਰੀਕਾ 'ਚ ਵਧਾਇਆ ਸਿੱਖਾਂ ਦਾ ਮਾਣ
ਫਲੋਰੀਡਾ ਦੇ ਸਿਟੀ ਸੇਮੀਨੋਲ 'ਚ ਬਣੇ ਪਹਿਲੇ ਸਿੱਖ ਡਿਪਟੀ ਸ਼ੈਰਿਫ਼
ਫਲੋਰੀਡਾ : ਦਸਤਾਰਧਾਰੀ ਗੁਰਪ੍ਰੀਤ ਸਿੰਘ ਨੇ ਅਮਰੀਕਾ ਵਿਚ ਸਿੱਖਾਂ ਦਾ ਮਾਣ ਵਧਾਏ ਹੈ। 24 ਸਾਲ ਦੇ ਗੁਰਪ੍ਰੀਤ ਸਿੰਘ ਨੇ ਫਲੋਰੀਡਾ ਰਾਜ ਦੀ ਸੇਮੀਨੋਲ ਕਾਉਂਟੀ ਵਿੱਚ ਪਹਿਲੇ ਸਿੱਖ ਡਿਪਟੀ ਸ਼ੈਰਿਫ਼ ਦੇ ਵਜੋਂ ਸਹੁੰ ਚੁੱਕੀ ਹੈ।
ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਬੀਤੀ 19 ਅਗਸਤ ਨੂੰ ਸ਼ੈਰਿਫ ਡੇਨਿਸ ਲੇਮਾ ਦੁਆਰਾ ਆਪਣੇ 23 ਹੋਰ ਸਾਥੀਆਂ ਨਾਲ ਡਿਪਟੀ ਸ਼ੈਰਿਫ਼ ਵੱਜੋਂ ਹਲਫ਼ ਲਿਆ ਹੈ। ਗੁਰਪ੍ਰੀਤ ਸਿੰਘ ਨੇ ਸੇਮੀਨੋਲ ਸਟੇਟ ਕਾਲਜ ਵਿਖੇ ਲਾਅ ਇਨਫੋਰਸਮੈਂਟ ਅਕੈਡਮੀ ਤੋਂ ਗ੍ਰੈਜੂਏਸ਼ਨ ਕੀਤੀ ਸੀ। ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਸੇਮੀਨੋਲ ਕਾਉਂਟੀ ਵਿੱਚ ਸੇਵਾ ਕਰਨ ਦੇ ਮੌਕੇ ਲਈ ਧੰਨਵਾਦੀ ਹਾਂ ਅਤੇ ਪੂਰੇ ਦਿਲ ਨਾਲ ਇਸ ਨਾਲ ਜੁੜਿਆ ਹੋਇਆ ਹਾਂ, ਤੇ ਜੁੜਿਆ ਰਹਾਂਗਾ।
ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਨੇ ਸੇਮੀਨੋਲ ਕਾਉਂਟੀ ਸ਼ੈਰਿਫ਼ ਦੇ ਦਫਤਰ ਵਿੱਚ ਪਹਿਲੇ ਇੱਕ ਇੰਟਰਨ ਵਜੋਂ ਸ਼ੁਰੂਆਤ ਕੀਤੀ ਸੀ। ਸਿੱਖ ਸੁਸਾਇਟੀ ਆਫ਼ ਸੈਂਟਰਲ ਫਲੋਰੀਡਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਨੌਜਵਾਨ ਪੀੜ੍ਹੀ 'ਤੇ ਬਹੁਤ ਮਾਣ ਹੈ ਜੋ ਕਮਿਊਨਿਟੀ ਵਿੱਚ ਤਰੱਕੀ ਕਰ ਰਹੀ ਹੈ ਅਤੇ ਸਾਨੂੰ ਦ੍ਰਿੜ ਵਿਸ਼ਵਾਸ ਹੈ ਕਿ ਸਾਰੀਆਂ ਏਜੰਸੀਆਂ, ਦਫ਼ਤਰਾਂ ਅਤੇ ਸੰਸਥਾਵਾਂ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਦੀਆਂ ਰਹਿਣਗੀਆਂ।