ਵਿਦੇਸ਼ ਮੰਤਰਾਲੇ ਨੇ ਕਤਰ ਸਰਕਾਰ ਸਾਹਮਣੇ ਚੁੱਕਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ
ਸਿੱਖ ਭਾਈਚਾਰੇ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਸੌਂਪਣ ਲਈ ਕਿਹਾ
ਨਵੀਂ ਦਿੱਲੀ: ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਤਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਕਥਿਤ ਬੇਅਦਬੀ ਦਾ ਮਾਮਲਾ ਕਤਰ ਸਰਕਾਰ ਕੋਲ ਚੁੱਕਿਆ ਹੈ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਸੀਂ ਇਸ ਮਾਮਲੇ 'ਤੇ ਉੱਚ ਪਹਿਲ ਦੇ ਨਾਲ ਕਾਰਵਾਈ ਕਰ ਰਹੇ ਹਾਂ ਅਤੇ ਜਲਦੀ ਹੀ ਹੱਲ ਦੀ ਉਮੀਦ ਕਰਦੇ ਹਾਂ। ਵਿਦੇਸ਼ ਮੰਤਰਾਲੇ ਨੇ ਬਿਆਨ 'ਚ ਕਿਹਾ ਕਿ ਅਸੀਂ ਕਤਰ ਦੇ ਅਧਿਕਾਰੀਆਂ ਵੱਲੋਂ ਜ਼ਬਤ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਸਿੱਖ ਭਾਈਚਾਰੇ ਵੱਲੋਂ ਉਨ੍ਹਾਂ ਦੀ ਵਾਪਸੀ ਦੀ ਮੰਗ ਸਬੰਧੀ ਰਿਪੋਰਟਾਂ ਦੇਖੀਆਂ ਹਨ।
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਭਾਰਤੀ ਰਾਜਦੂਤ ਨੂੰ ਪੱਤਰ ਲਿਖ ਕੇ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਬਿਆਨ ’ਚ ਕਿਹਾ ਕਿ ਅਸੀਂ ਕਤਰ ਦੇ ਅਧਿਕਾਰੀਆਂ ਵਲੋਂ ਜ਼ਬਤ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਸਿੱਖ ਭਾਈਚਾਰੇ ਵਲੋਂ ਉਨ੍ਹਾਂ ਦੀ ਵਾਪਸੀ ਦੀ ਮੰਗ ਸੰਬੰਧੀ ਰਿਪੋਰਟਾਂ ਦੇਖੀਆਂ ਹਨ। ਮੰਤਰਾਲੇ ਨੇ ਕਿਹਾ ਕਿ ਅਸੀਂ ਇਹ ਮਾਮਲਾ ਪਹਿਲਾਂ ਹੀ ਕਤਰ ਕੋਲ ਚੁੱਕੇ ਹਾਂ। ਸਾਡੇ ਦੂਤਾਵਾਸ ਨੇ ਇਸ ਸੰਬੰਧੀ ਦੋਹਾ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਕਤਰ ਦੇ ਅਧਿਕਾਰੀਆਂ ਨੇ ਦੋ ਵਿਅਕਤੀਆਂ/ਸਮੂਹਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪ ਜ਼ਬਤ ਕੀਤੇ ਸਨ। ਇਨ੍ਹਾਂ ਲੋਕਾਂ ’ਤੇ ਕਤਰ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਧਾਰਮਿਕ ਅਦਾਰੇ ਚਲਾਉਣ ਦਾ ਦੋਸ਼ ਹੈ। ਸਾਡੇ ਦੂਤਾਵਾਸ ਨੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੇ ਢਾਂਚੇ ਦੇ ਅੰਦਰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਹੈ। ਪਵਿੱਤਰ ਗ੍ਰੰਥ ਦਾ ਇਕ ਸੰਸਕਰਣ ਇਸ ਭਰੋਸੇ ਨਾਲ ਵਾਪਸ ਕਰ ਦਿੱਤਾ ਗਿਆ ਹੈ ਕਿ ਦੂਜੇ ਸੰਸਕਰਣ ਨੂੰ ਪੂਰੇ ਸਤਿਕਾਰ ਨਾਲ ਸੁਰੱਖਿਅਤ ਰੱਖਿਆ ਜਾਵੇਗਾ। ਅਸੀਂ ਇਸ ਮਾਮਲੇ ਨੂੰ ਉੱਚ ਤਰਜੀਹ ਵਜੋਂ ਕਤਰ ਦੇ ਅਧਿਕਾਰੀਆਂ ਕੋਲ ਉਠਾ ਰਹੇ ਹਾਂ।