America ’ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਦਾ ਭਰਾ ਹਰਨੀਤ ਸਿੰਘ ਵੀ ਗ੍ਰਿਫ਼ਤਾਰ
ਗਲਤ ਯੂ-ਟਰਨ ਲੈਣ ਕਾਰਨ ਵਾਪਰੇ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਗਈ ਸੀ ਜਾਨ
Punjabi truck driver news : ਫਲੋਰਿਡਾ ’ਚ ਪੰਜਾਬੀ ਟਰੱਕ ਹਰਜਿੰਦਰ ਸਿੰਘ ਦੀ ਲਾਪਰਵਾਹੀ ਨਾਲ ਵਾਪਰੇ ਹਾਦਸੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ ਹਰਨੀਤ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਸੀ ਉਸ ਸਮੇਂ ਹਰਜਿੰਦਰ ਸਿੰਘ ਦੇ ਨਾਲ ਉਸ ਦਾ ਭਰਾ ਹਰਨੀਤ ਸਿੰਘ ਵੀ ਕੰਡਕਟਰ ਸੀਟ ’ਤੇ ਬੈਠਾ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫਲੋਰਿਡਾ ’ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵੱਲੋਂ ਅਚਾਨਕ ਗਲਤ ਯੂ-ਟਰਨ ਲੈਣ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਮਿੰਨੀ ਵੈਨ ਚਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ’ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ। ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ ਦੇਸ਼ ਨਿਕਾਲੇ ਤੋਂ ਬਚਣ ਲਈ ਭਾਰਤ ’ਚ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਰਨੀਤ ਸਿੰਘ ਵੀ ਆਪਣੇ ਭਰਾ ਹਰਜਿੰਦਰ ਸਿੰਘ ਦੀ ਤਰ੍ਹਾਂ ਅਮਰੀਕਾ ਵਿਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਨੇ ਦੱਸਿਆ ਕਿ 2023 ’ਚ ਬਾਰਡਰ ਪੈਟਰੋਲ ਨੇ ਹਰਨੀਤ ਸਿੰਘ ਫੜਿਆ ਸੀ। ਪਰ ਬਾਈਡਨ ਵੱਲੋਂ ਉਨ੍ਹਾਂ ਨੂੰ ਅਮਰੀਕੀ ਭਾਈਚਾਰੇ ’ਚ ਛੱਡ ਦਿੱਤਾ ਗਿਆ ਸੀ।