Canada Plane Crash : ਕੈਨੇਡਾ ਤੋਂ ਵੱਡੀ ਖਬਰ, ਸਵਾਰੀਆਂ ਨਾਲ ਭਰਿਆ ਜਹਾਜ਼ ਹੋਇਆ ਕਰੈਸ਼
Canada Plane Crash : ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 8:50 ਵਜੇ ਵਾਪਰੀ।
Canada Plane Crash News in punjabi : ਕੈਨੇਡਾ 'ਚ ਕਾਮਿਆਂ ਨੂੰ ਲੈ ਕੇ ਜਾ ਰਿਹਾ ਇਕ ਛੋਟਾ ਜਹਾਜ਼ ਮੰਗਲਵਾਰ ਨੂੰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 8:50 ਵਜੇ ਵਾਪਰੀ।
ਇਹ ਵੀ ਪੜ੍ਹੋ: Jee Ve Sohneya Jee Movie : "ਜੀ ਵੇ ਸੋਹਣਿਆ ਜੀ" ਦਾ ਪਹਿਲਾ ਪੋਸਟਰ ਆਇਆ ਸਾਹਮਣੇ, 16 ਫਰਵਰੀ ਨੂੰ ਰਿਲੀਜ਼ ਹੋਵੇਗੀ ਫਿਲਮ
ਜਹਾਜ਼ ਵਿਚ ਕਿੰਨੇ ਲੋਕ ਸਵਾਰ ਸਨ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਰੀਓ ਟਿੰਟੋ ਦੇ ਮੁੱਖ ਕਾਰਜਕਾਰੀ ਜੈਕਬ ਸਟੋਸ਼ੋਲਮ ਨੇ ਇਕ ਬਿਆਨ ਵਿਚ ਕਿਹਾ ਕਿ ਕੰਪਨੀ ਇਸ ਹਾਦਸੇ ਤੋਂ ਬਹੁਤ ਦੁਖੀ ਹੈ। ਜਹਾਜ਼ ਕਰੈਸ਼ ਹੋਣ ਤੋਂ ਬਾਅਦ ਫੌਜ ਅਤੇ ਸੰਘੀ ਪੁਲਿਸ ਮੌਕੇ 'ਤੇ ਪਹੁੰਚ ਗਈ। ਬਚਾਅ ਕਰਮਚਾਰੀਆਂ ਨੇ ਮਲਬਾ ਕੱਢਿਆ। ਟਰੈਂਟਨ, ਓਂਟਾਰੀਓ ਵਿੱਚ ਜੁਆਇੰਟ ਰੈਸਕਿਊ ਕੋਆਰਡੀਨੇਸ਼ਨ ਸੈਂਟਰ ਨੇ ਕਿਹਾ ਕਿ ਸਵੇਰੇ 8:50 ਵਜੇ ਉਡਾਣ ਭਰਨ ਤੋਂ ਤੁਰੰਤ ਬਾਅਦ ਜਹਾਜ਼ ਨਾਲ ਸੰਪਰਕ ਟੁੱਟ ਗਿਆ। ਸ਼ਹਿਰ ਦੇ ਇਕ ਹਸਪਤਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮਾਸ ਪ੍ਰੋਟੋਕੋਲ ਨੂੰ ਸਰਗਰਮ ਕਰ ਦਿਤਾ ਹੈ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਔਰਤ ਨਾਲ ਬੇਰਹਿਮੀ, ਖੇਤਾਂ 'ਚ ਲਿਜਾ ਕੇ ਕੀਤਾ ਨੰਗਾ, ਪ੍ਰਾਈਵੇਟ ਪਾਰਟਸ 'ਚ ਮਾਰੀਆਂ ਲੱਤਾਂ
ਜੈਟਸਟ੍ਰੀਮ ਟਵਿਨ ਟਰਬੋਪ੍ਰੌਪ ਏਅਰਲਾਈਨਰ ਦਾ ਸੰਚਾਲਨ ਕਰਨ ਵਾਲੀ ਨੌਰਥਵੈਸਟਰਨ ਏਅਰ ਨੇ ਕਿਹਾ ਕਿ ਇਹ ਇੱਕ ਚਾਰਟਰ ਜਹਾਜ਼ ਸੀ ਜੋ ਮਜ਼ਦੂਰਾਂ ਨੂੰ ਖਾਣ ਵਿੱਚ ਲੈ ਜਾ ਰਿਹਾ ਸੀ। ਜਹਾਜ਼ ਰਨਵੇਅ ਤੋਂ ਮਹਿਜ਼ 1.1 ਕਿਲੋਮੀਟਰ ਦੂਰ ਹਾਦਸਾਗ੍ਰਸਤ ਹੋ ਗਿਆ। ਫਿਲਹਾਲ ਫੋਰਟ ਸਮਿਥ ਤੋਂ ਸਾਰੀਆਂ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਹਾਦਸੇ ਦੀ ਜਾਂਚ ਲਈ ਇੱਕ ਟੀਮ ਤਾਇਨਾਤ ਕੀਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Canada Plane Crash News in punjabi , stay tuned to Rozana Spokesman)