ਓਂਟਾਰਿਓ ਦੀ ਵਿਧਾਨ ਸਭਾ 'ਚ ਉੱਠਿਆ ਕਿਸਾਨਾਂ ਦਾ ਮੁੱਦਾ, ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਇਸ ਵਿਚਕਾਰ ਅੱਜ ਕਿਸਾਨਾਂ ਦਾ ਮੁੱਦਾ ਓਂਟਾਰਿਓ ਵਿਚ ਵੀ ਉੱਠਿਆ ਹੈ।
ਓਂਟਾਰਿਓ: ਖੇਤੀ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਦੇ ਤਿੰਨ ਨਵੇਂ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ 92ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨ 'ਜਬਰ ਵਿਰੋਧੀ ਦਿਵਸ' ਮਨਾਉਣਗੇ। ਇਸ ਵਿਚਕਾਰ ਅੱਜ ਕਿਸਾਨਾਂ ਦਾ ਮੁੱਦਾ ਕੈਨੇਡਾ ਦੇ ਓਂਟਾਰਿਓ ਵਿਚ ਵੀ ਉੱਠਿਆ ਹੈ।
ਦੱਸਣਯੋਗ ਹੈ ਇਹ ਮਾਮਲਾ ਬਰੈਪਟਨ ਈਸਟ ਤੋਂ ਓਂਟਾਰਿਓ ਦੇ ਵਿਧਾਨ ਸਭਾ ਦੇ ਮੈਂਬਰ ਗੁਰਰਤਨ ਸਿੰਘ ਨੇ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਨਿਊ ਡੈਮੋਕੈਟਿਕ ਦੇ ਆਗੂ ਤੇ ਵਿਰੋਧੀ ਧਿਰ ਦੇ ਆਗੂ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਗੁਰਰਤਨ ਸਿੰਘ ਵਲੋਂ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਵੀਡੀਓ ਵੀ ਜਾਰੀ ਕੀਤਾ ਹੈ।
ਵਿਧਾਨ ਸਭਾ ਵਿਚ ਕਿਸਾਨਾਂ ਦੀ ਗੱਲ ਕਰਦਿਆਂ ਗੁਰਰਤਨ ਸਿੰਘ ਨੇ ਕਿਸਾਨਾਂ ਅਤੇ ਪ੍ਰਦਰਸ਼ਨਕਾਰੀਆਂ ਕਿਸਾਨਾਂ ਦੇ ਸਨਮਾਨ ਲਈ 2 ਮਿੰਟ ਦਾ ਮੌਨ ਰੱਖਣ ਦੀ ਅਪੀਲ ਕੀਤੀ। ਇਸ ਪੇਸ਼ਕਸ਼ ਲਈ ਵਿਧਾਨ ਸਭਾ ਦੇ ਸਪੀਕਰ ਅਤੇ ਸਾਰੇ ਮੈਂਬਰਾਂ ਵੱਲੋਂ ਸਹਿਮਤੀ ਲਈ ਗਈ।