ਜਸਟਿਨ ਟਰੂਡੋ ਨੇ ਨੌਂ ਦਿਨ ਪਹਿਲਾਂ ਲਾਗੂ ਕੀਤੀ ਐਮਰਜੈਂਸੀ ਦੀ ਸਥਿਤੀ ਨੂੰ ਕੀਤਾ ਖ਼ਤਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਟਰੱਕ ਡਰਾਈਵਰਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਨਜਿੱਠਣ ਲਈ ਕੈਨੇਡਾ ਵਿਚ ਐਮਰਜੈਂਸੀ ਦੀ ਸਥਿਤੀ ਕੀਤੀ ਗਈ ਸੀ ਲਾਗੂ

Justin Trudeau

 

ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਓਟਾਵਾ 'ਚ ਟਰੱਕ ਡਰਾਈਵਰਾਂ ਦੀ ਅਗਵਾਈ 'ਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਚੁੱਕਣ ਲਈ ਵਰਤੀਆਂ ਜਾਂਦੀਆਂ ਐਮਰਜੈਂਸੀ ਸ਼ਕਤੀਆਂ ਨੂੰ ਰੱਦ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਸੰਕਟ ਖਤਮ ਹੋ ਗਿਆ ਹੈ।

ਕੈਨੇਡਾ ਵਿੱਚ ਟੀਕਾਕਰਨ ਸਬੰਧੀ ਟਰੱਕ ਡਰਾਈਵਰਾਂ ਦਾ ਜ਼ਬਰਦਸਤ ਪ੍ਰਦਰਸ਼ਨ ਰਿਹਾ। ਇਸ ਕਾਰਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਿਸੇ ਗੁਪਤ ਸਥਾਨ 'ਤੇ ਲਿਜਾਣਾ ਪਿਆ। ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿੱਚ ਵੀ ਅਜਿਹਾ ਹੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਫਰਾਂਸ ਵਿੱਚ ਵੀ ਕੈਨੇਡਾ ਵਾਂਗ ਪ੍ਰਦਰਸ਼ਨ ਕਰਨ ਲਈ ਲੋਕਾਂ ਵੱਲੋਂ ਤਿਆਰੀਆਂ ਕੀਤੀਆਂ ਗਈਆਂ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿਊਜ਼ ਕਾਨਫਰੰਸ ਵਿੱਚ ਕਿਹਾ, ਅੱਜ ਅਸੀਂ ਇਹ ਪੁਸ਼ਟੀ ਕਰਨ ਲਈ ਤਿਆਰ ਹਾਂ ਕਿ ਹੁਣ ਐਮਰਜੈਂਸੀ ਸਥਿਤੀ ਨਹੀਂ ਹੈ। ਇਸ ਲਈ, ਸਰਕਾਰ ਐਮਰਜੈਂਸੀ ਸਥਿਤੀ ਐਕਟ ਦੀ ਵਰਤੋਂ ਨੂੰ ਖ਼ਤਮ ਕਰ ਦੇਵੇਗੀ।

ਉਹਨਾਂ ਕਿਹਾ ਖਤਰਾ ਅਜੇ ਵੀ ਬਣਿਆ ਹੋਇਆ ਹੈ, ਪਰ ਇਹ ਬਹੁਤ ਜ਼ਿਆਦਾ ਨਹੀਂ ਹੈ। ਸਾਨੂੰ ਭਰੋਸਾ ਹੈ ਕਿ ਮੌਜੂਦਾ ਕਾਨੂੰਨ ਅਤੇ ਉਪ-ਨਿਯਮ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕਾਫੀ ਹਨ। ਇਹ ਘੱਟ ਹੀ ਵਰਤੀਆਂ ਗਈਆਂ ਸ਼ਕਤੀਆਂ ਨੂੰ ਨੌਂ ਦਿਨ ਪਹਿਲਾਂ ਲਾਗੂ ਕੀਤਾ ਗਿਆ ਸੀ। ਇਨ੍ਹਾਂ ਸ਼ਕਤੀਆਂ ਦੀ ਅੰਤਿਮ ਮਨਜ਼ੂਰੀ 'ਤੇ ਸੈਨੇਟ 'ਚ ਅਜੇ ਬਹਿਸ ਚੱਲ ਰਹੀ ਹੈ ਪਰ ਟਰੂਡੋ ਨੇ ਇਸ ਦੌਰਾਨ ਇਨ੍ਹਾਂ ਨੂੰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।