ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਵਿਚ 'ਫੌਜੀ ਕਾਰਵਾਈ' ਦਾ ਕੀਤਾ ਐਲਾਨ, ਬੋਲੇ - ਹਥਿਆਰ ਸੁੱਟ ਦੇਵੇ ਯੂਕਰੇਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਯੂਕਰੇਨ ਵਿਚ ਸਾਡੀਆਂ ਯੋਜਨਾਵਾਂ ਵਿਚ ਯੂਕਰੇਨ ਦੇ ਖੇਤਰ ਨੂੰ ਸ਼ਾਮਲ ਕਰਨਾ ਸ਼ਾਮਲ ਨਹੀਂ ਹੈ - ਪੁਤਿਨ

Russia to launch 'military operation' in Ukraine, Vladimir Putin says Ukraine should lay down arms

 

ਵਸ਼ਿੰਮਗਟਨ - ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਪੂਰਬੀ ਯੂਕਰੇਨ 'ਚ ਫੌਜੀ ਅਭਿਆਨ ਚਲਾਏਗਾ। ਪੁਤਿਨ ਨੇ ਯੂਕਰੇਨ ਦੀ ਫੌਜ ਨੂੰ ਹਥਿਆਰ ਸੁੱਟਣ ਲਈ ਵੀ ਕਿਹਾ ਹੈ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਨੇ ਰੂਸ ਨੂੰ ਹਮਲੇ ਨੂੰ ਰੋਕਣ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਸੀ। 
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਆਪਣੇ ਦੇਸ਼ ਤੋਂ ਬਾਹਰ ਫੌਜੀ ਤਾਕਤ ਦੀ ਵਰਤੋਂ ਕਰਨ ਦਾ ਅਧਿਕਾਰ ਦਿੱਤੇ ਜਾਣ ਤੋਂ ਬਾਅਦ ਯੂਕਰੇਨ ਨੇ ਬੁੱਧਵਾਰ ਨੂੰ ਦੇਸ਼ ਵਿਆਪੀ ਐਮਰਜੈਂਸੀ ਦੀ ਘੋਸ਼ਣਾ ਕੀਤੀ।

ਇਸ ਦੌਰਾਨ, ਪੱਛਮੀ ਦੇਸ਼ਾਂ ਨੇ ਰੂਸ ਦੇ ਖਿਲਾਫ਼ ਕਈ ਪਾਬੰਦੀਆਂ ਦੀ ਘੋਸ਼ਣਾ ਵੀ ਕੀਤੀ ਹੈ ਅਤੇ ਮਾਸਕੋ ਨੇ ਯੂਕਰੇਨ ਵਿਚ ਆਪਣੇ ਦੂਤਾਵਾਸ ਦੇ ਅਹਾਤੇ ਨੂੰ ਖਾਲੀ ਕਰ ਦਿੱਤਾ ਅਤੇ ਡਿਪਲੋਮੈਟਿਕ ਕਰਮਚਾਰੀਆਂ ਨੂੰ ਬਾਹਰ ਕੱਢ ਲਿਆ ਹੈ। ਯੂਕਰੇਨ ਦੇ ਸੰਸਦ ਮੈਂਬਰਾਂ ਨੇ ਦੇਸ਼ ਭਰ ਵਿਚ ਐਮਰਜੈਂਸੀ ਲਾਗੂ ਕਰਨ ਦੇ ਰਾਸ਼ਟਰਪਤੀ ਵੋਲੋਡਿਮਰ ਜ਼ੇਲੇਂਸਕੀ ਦੇ ਆਦੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਵੀਰਵਾਰ ਤੋਂ ਸ਼ੁਰੂ ਹੋ ਕੇ 30 ਦਿਨਾਂ ਤੱਕ ਚੱਲੇਗੀ। ਇਸ ਦੇ ਨਾਲ ਹੀ ਪੁਤਿਨ ਨੇ ਇਹ ਵੀ ਕਿਹਾ ਹੈ ਕਿ ਯੂਕਰੇਨ ਵਿਚ ਸਾਡੀਆਂ ਯੋਜਨਾਵਾਂ ਵਿਚ ਯੂਕਰੇਨ ਦੇ ਖੇਤਰ ਨੂੰ ਸ਼ਾਮਲ ਕਰਨਾ ਸ਼ਾਮਲ ਨਹੀਂ ਹੈ।