ਕੋਰੋਨਾ ਦੇ ਵਧਦੇ ਕਹਿਰ ਕਰਕੇ UAE ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਗਾਈ ਪਾਬੰਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਇਹ ਕਦਮ ਦੇਸ਼ ਵਿਚ ਵੱਧ ਰਹੇ ਕੋਰੋਨਾ ਵਾਇਰਸ ਕਰਕੇ ਚੁੱਕਿਆ ਗਿਆ ਹੈ।

flight

ਨਵੀਂ ਦਿੱਲੀ-  ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਤੇਜੀ ਨਾਲ ਵੱਧ ਰਿਹਾ ਹੈ। ਇਸ ਦੇ ਚਲਦੇ ਹਰ ਦਿਨ ਲੱਖਾਂ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਹੁਣ ਕਈ ਦੇਸ਼ਾਂ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਪਾਬੰਦੀ ਲਗਾਈ ਹੈ। ਅੱਜ ਇਕ ਹੋਰ ਦੇਸ਼ ਯੂ.ਏ.ਈ. ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਦੇਸ਼ ਵਿਚ ਵੱਧ ਰਹੇ ਕੋਰੋਨਾ ਵਾਇਰਸ ਕਰਕੇ ਚੁੱਕਿਆ ਗਿਆ ਹੈ।

ਸੰਯੁਕਤ ਅਰਬ ਅਮੀਰਾਤ ਦੀ ਸਿਵਲ ਏਵੀਏਸ਼ਨ ਅਥਾਰਟੀ (ਜੀਸੀਏਏ) ਅਤੇ ਨੈਸ਼ਨਲ ਐਮਰਜੈਂਸੀ ਸੰਕਟ ਅਤੇ ਆਫ਼ਤ ਐਮਰਜੈਂਸੀ ਪ੍ਰਬੰਧਨ ਅਥਾਰਟੀ (ਐਨਸੀਈਏਐਮਏ) ਨੇ ਸਾਂਝੇ ਤੌਰ ਤੇ ਇਸ ਦੀ ਘੋਸ਼ਣਾ ਕੀਤੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਭਾਰਤੀ ਰੂਪ ਨਾਲ ਜੁੜੇ 55 ਹੋਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਸ਼ੁਕਰਵਾਰ ਤੋਂ ‘ਲਾਲ ਸੂਚੀ’ ਕੋਰੋਨਾ ਯਾਤਰਾ ਪਾਬੰਦੀਆਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਪਾਬੰਦੀਆਂ ਤਹਿਤ ਭਾਰਤ ਤੋਂ ਲੋਕਾਂ ਦੇ ਬ੍ਰਿਟੇਨ ਆਉਣ 'ਤੇ ਪਾਬੰਦੀ ਹੈ ਅਤੇ ਨਵੀਂ ਦਿੱਲੀ ਤੋਂ ਅਪਣੇ ਦੇਸ਼ ਪਰਤ ਰਹੇ ਬ੍ਰਿਟਿਸ਼ ਅਤੇ ਆਇਰਿਸ਼ ਨਾਗਰਿਕਾਂ ਲਈ ਹੋਟਲ ਵਿਚ 10 ਦਿਨਾਂ ਤਕ ਇਕਾਂਤਵਾਸ ਵਿਚ ਰਹਿਣਾ ਜ਼ਰੂਰੀ ਹੈ।