ਜਿਸਮਾਨੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਕੈਨੇਡਾ ਪੁਲਿਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਕਾਬੂ 

ਏਜੰਸੀ

ਖ਼ਬਰਾਂ, ਕੌਮਾਂਤਰੀ

ਨੌਕਰੀ ਦੇ ਆਨਲਾਈਨ ਇਸ਼ਤਿਹਾਰ ਦੇ ਕੇ ਕਰਦਾ ਸੀ ਕੁੜੀਆਂ ਦਾ ਜਿਸਮਾਨੀ ਸ਼ੋਸ਼ਣ 

crime news

ਬਰੈਂਪਟਨ : ਜਿਸਮਾਨੀ ਸ਼ੋਸ਼ਣ ਦੇ ਦੋਸ਼ਾਂ ਹੇਠ ਸਥਾਨਕ ਪੀਲ ਪੁਲਿਸ ਵਲੋਂ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਵਿਅਕਤੀ ਦੀ ਪਛਾਣ ਦਲਜਿੰਦਰ ਫਗੂੜਾ (46) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੇ ਨੌਕਰੀ ਦੇ ਆਨਲਾਈਨ ਇਸ਼ਤਿਹਾਰ ਦੇ ਕੇ ਨੌਜਵਾਨ ਲੜਕੀਆਂ ਨੂੰ ਆਪਣੇ ਘਰ ਬੁਲਾਇਆ ਅਤੇ ਫਿਰ ਉਨ੍ਹਾਂ ਦਾ ਜਿਸਮਾਨੀ ਸ਼ੋਸ਼ਣ ਕੀਤਾ।

ਪੀੜਤ ਲੜਕੀਆਂ ਦੀ ਉਮਰ ਕਰੀਬ 20 ਸਾਲ ਹੈ। ਦੱਸ ਦੇਈਏ ਕਿ ਇਹ ਘਟਨਾ ਬੀਤੇ ਮਹੀਨੇ ਦੀ 28 ਅਤੇ 29 ਤਰੀਕ ਦੀ ਹੈ। ਵਧੇਰੇ ਜਾਣਕਾਰੀ ਅਨੁਸਾਰ ਫੜੇ ਗਏ ਵਿਅਕਤੀ ਦਾ ਘਰ ਬੋਵੈਰਡ ਡਰਾਈਵ ਵੇਸ੍ਟ ਐਂਡ ਵਰਥਿਨਗਟਨ ਐਵੇਨਿਊ ਵਿਖੇ ਸਥਿਤ ਹੈ ਜਿਥੇ ਉਹ ਲੜਕੀਆਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਬੁਲਾਉਂਦਾ ਸੀ ਅਤੇ ਫਿਰ ਉਨ੍ਹਾਂ ਨਾਲ ਗ਼ਲਤ ਕੰਮ ਕਰਦਾ ਸੀ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਸ ਮਾਮਲੇ ਵਿਚ ਹੋਰ ਵੀ ਕਈ ਲੜਕੀਆਂ ਪੀੜਤ ਹੋ ਸਕਦੀਆਂ ਹਨ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਪੇਸ਼ੀ 1 ਜੂਨ ਨੂੰ ਬਰੈਂਪਟਨ ਦੇ ਕੋਰਟ ਵਿਚ ਹੋਵੇਗੀ।