ਨਿਊਜ਼ੀਲੈਂਡ : ਨਿਊਜ਼ੀਲੈਂਡ ਵਿੱਚ ਜ਼ਬਰਦਸਤ ਭੂਚਾਲ ਆਇਆ ਹੈ। ਸੋਮਵਾਰ ਸਵੇਰੇ ਆਏ ਇਸ ਭੂਚਾਲ ਦੀ ਤੀਬਰਤਾ 7.2 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਸਵੇਰੇ 6.11 ਵਜੇ ਆਇਆ। ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਬਾਅਦ ਸੁਨਾਮੀ ਆਉਣ ਦੀ ਸੰਭਾਵਨਾ ਹੈ ਕਿਉਂਕਿ ਸਮੁੰਦਰ ਦੇ ਤਲ 'ਤੇ ਕਾਫੀ ਉਥਲ-ਪੁਥਲ ਹੋ ਸਕਦੀ ਹੈ।
ਭੂਚਾਲ ਦਾ ਕੇਂਦਰ ਕਰਮਾਡੇਕ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਤੋਂ ਬਾਅਦ ਸੁਨਾਮੀ ਆਉਣ ਦੀ ਸੰਭਾਵਨਾ ਹੈ ਅਤੇ ਪੂਰੇ ਨਿਊਜ਼ੀਲੈਂਡ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਦਾ ਕਹਿਣਾ ਹੈ ਕਿ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ। ਸ਼ੁਰੂਆਤੀ ਮੁਲਾਂਕਣ ਇਹ ਹੈ ਕਿ ਭੂਚਾਲ ਨਾਲ ਅਜਿਹੀ ਸੁਨਾਮੀ ਪੈਦਾ ਹੋਣ ਦੀ ਸੰਭਾਵਨਾ ਨਹੀਂ ਹੈ ਕਿ ਨਿਊਜ਼ੀਲੈਂਡ ਨੂੰ ਸੁਨਾਮੀ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਇਕ ਬਿਆਨ 'ਚ ਕਿਹਾ ਕਿ ਉਹ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਭੂਚਾਲ ਨਿਊਜ਼ੀਲੈਂਡ ਨੂੰ ਫਿਰ ਤੋਂ ਪ੍ਰਭਾਵਿਤ ਕਰ ਸਕਦਾ ਹੈ। ਲੋਕਾਂ ਨੂੰ ਤੱਟਵਰਤੀ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਮੁਤਾਬਕ ਨਿਊਯਾਰਕ ਦੇ ਕੁਝ ਹਿੱਸੇ ਵੀ ਐਤਵਾਰ ਦੁਪਹਿਰ 3.6 ਤੀਬਰਤਾ ਦੇ ਮਾਮੂਲੀ ਭੂਚਾਲ ਨਾਲ ਪ੍ਰਭਾਵਿਤ ਹੋਏ। ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।