UAE 'ਚ ਵੱਖ-ਵੱਖ ਹਾਦਸਿਆਂ 'ਚ ਦੋ ਭਾਰਤੀ ਪ੍ਰਵਾਸੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਇਸ ਸਾਲ ਦੇ ਅਖੀਰ 'ਚ ਹੋਣਾ ਸੀ ਸੁਬੀਸ਼ ਦਾ ਵਿਆਹ

photo

 

ਨਵੀਂ ਦਿੱਲੀ: ਵਿਦੇਸ਼ 'ਚ ਹਰ ਰੋਜ਼ ਭਾਰਤੀ ਪ੍ਰਵਾਸੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਖਬਰ ਸੰਯੁਕਤ ਅਰਬ ਅਮੀਰਾਤ ਤੋਂ ਸਾਹਮਣੇ ਆਈ ਹੈ। ਇਥੇ ਈਦ-ਉਲ-ਫਿਤਰ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਟਰਾਂਸਪੋਰਟ ਹਾਦਸਿਆਂ 'ਚ ਦੋ ਭਾਰਤੀ ਪ੍ਰਵਾਸੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਸ਼ਾਰਜਾਹ ਦਾ ਅਭਿਲਾਸ਼ (38) ਤੇ ਕੇਰਲਾ ਦੇ 35 ਸਾਲਾ ਸੁਬੀਸ਼ ਚੋਜਿਆਮਪਰਮਬਥ ਵਜੋਂ ਹੋਈ ਹੈ।

ਇਹ ਵੀ ਪੜ੍ਹੋ: UAE 'ਚ ਵੱਖ-ਵੱਖ ਹਾਦਸਿਆਂ 'ਚ ਦੋ ਭਾਰਤੀ ਪ੍ਰਵਾਸੀਆਂ ਦੀ ਮੌਤ

ਅਭਿਲਾਸ਼ (38) ਆਪਣੇ ਸਾਥੀਆਂ ਨਾਲ ਕਿਸ਼ਤੀ ਸੈਰ 'ਤੇ ਗਿਆ ਸੀ, ਜਿੱਥੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਸ਼ਾਰਜਾਹ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਹਾਦਸੇ ਵਿੱਚ ਇੱਕ ਬੱਚੇ ਸਮੇਤ ਤਿੰਨ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਘੱਟੋ-ਘੱਟ ਇੱਕ ਦੀ ਹਾਲਤ ਗੰਭੀਰ ਹੈ।

ਇਹ ਵੀ ਪੜ੍ਹੋ: ਪਟਿਆਲਾ 'ਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਕੀਤਾ ਕਤਲ

ਹਾਦਸੇ ਦੇ ਸਮੇਂ ਕਿਸ਼ਤੀ 'ਤੇ 16 ਯਾਤਰੀ ਸਵਾਰ ਸਨ ਅਤੇ ਰਿਪੋਰਟ ਵਿਚ ਹਾਦਸੇ ਦੀ ਸਹੀ ਮਿਤੀ ਜਾਂ ਸਮੇਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਅਭਿਲਾਸ਼ ਦੀ ਲਾਸ਼ ਨੂੰ ਫਿਲਹਾਲ ਖੋਰ ਫੱਕਨ ਹਸਪਤਾਲ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ। ਉਹ ਆਪਣੇ ਪਿੱਛੇ ਪਤਨੀ ਅਤੇ ਧੀ ਛੱਡ ਗਿਆ ਹੈ। ਦੂਜੇ ਪਾਸੇ ਸੁਬੀਸ਼ ਚੋਜਿਆਮਪਰਮਬਥ ਦੀ ਕਾਰ ਹਾਦਸਾਗ੍ਰਸਤ ਹੋ ਗਈ। ਜਿਸ ਨਾਲ ਉਸ ਦੀ ਮੌਤ ਹੋ ਗਈ।