PM ਮੋਦੀ ਦੀ ਇਸ ਤਸਵੀਰ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਹੰਗਾਮਾ, ਯੂਜ਼ਰਸ ਨੇ ਕਿਹਾ- ਭਾਰਤ ਵਿਸ਼ਵ ਗੁਰੂ ਹੈ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਸ ਬੈਠਕ ਦੇ ਆਖਰੀ ਦਿਨ ਭਾਰਤ ਦੇ PM ਨਰਿੰਦਰ ਮੋਦੀ ਅਤੇ ਸਾਰੇ ਦੇਸ਼ਾਂ ਦੇ ਨੇਤਾਵਾਂ ਦੀ 1 ਫੋਟੋ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਖੂਬ ਵਾਇਰਲ ਹੋ ਰਹੀ ਹੈ।

Pic of PM Modi in 'Front' with Quad Leaders Takes Social Media By Storm

ਨਵੀਂ ਦਿੱਲੀ : ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਚੱਲ ਰਿਹਾ ਕਵਾਡ ਸਮਿਟ ਅੱਜ ਸਮਾਪਤ ਹੋ ਗਿਆ। ਇਸ ਬੈਠਕ ਦੇ ਆਖਰੀ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਦੇਸ਼ਾਂ ਦੇ ਨੇਤਾਵਾਂ ਦੀ ਇੱਕ ਫੋਟੋ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਫੋਟੋ ਨੂੰ ਟਵਿਟਰ 'ਤੇ ਪਿਕਚਰ ਆਫ ਦਿ ਡੇ ਦਾ ਨਾਂ ਦਿੱਤਾ ਗਿਆ ਹੈ। 

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਤਸਵੀਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਆਸਟ੍ਰੇਲੀਆ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੂੰ ਇਕੱਠੇ ਪੌੜੀਆਂ ਉਤਰਦੇ ਦੇਖਿਆ ਜਾ ਸਕਦਾ ਹੈ। ਇਸ ਫੋਟੋ 'ਚ ਪ੍ਰਧਾਨ ਮੰਤਰੀ ਮੋਦੀ ਅਗਵਾਈ ਕਰ ਰਹੇ ਹਨ ਅਤੇ ਇਨ੍ਹਾਂ ਨੇਤਾਵਾਂ ਦੀ ਅਗਵਾਈ ਕਰਦੇ ਨਜ਼ਰ ਆ ਰਹੇ ਹਨ। 

ਦੱਸ ਦੇਈਏ ਕਿ ਇਹ ਸਾਰੇ ਨੇਤਾ ਕਵਾਡ ਮੀਟਿੰਗ ਲਈ ਟੋਕੀਓ ਵਿੱਚ ਇਕੱਠੇ ਹੋਏ ਹਨ। ਇਹ ਫੋਟੋ ਲਗਭਗ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਉਪਭੋਗਤਾ ਇਸ ਨੂੰ #pictureoftheday ਹੈਸ਼ਟੈਗ ਨਾਲ ਪੋਸਟ ਕਰ ਰਹੇ ਹਨ। ਇਸ ਤਸਵੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਪੌੜੀਆਂ ਤੋਂ ਹੇਠਾਂ ਤੁਰਦੇ ਦੇਖਿਆ ਜਾ ਸਕਦਾ ਹੈ।