Germany News: ਜਰਮਨੀ ਦੇ ਹੈਮਬਰਗ ਸੈਂਟਰਲ ਰੇਲਵੇ ਸਟੇਸ਼ਨ 'ਤੇ ਔਰਤ ਨੇ ਚਾਕੂ ਨਾਲ ਕੀਤਾ ਹਮਲਾ, 14 ਲੋਕ ਜ਼ਖਮੀ
Germany News: 6 ਦੀ ਹਾਲਤ ਗੰਭੀਰ
Germany Woman attacked knife News in punjabi : ਜਰਮਨੀ ਵਿੱਚ ਇੱਕ ਹਫ਼ਤੇ ਦੇ ਅੰਦਰ ਤੀਜੀ ਚਾਕੂ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਜਰਮਨੀ ਦੇ ਹੈਮਬਰਗ ਸੈਂਟਰਲ ਰੇਲਵੇ ਸਟੇਸ਼ਨ 'ਤੇ ਸ਼ੁੱਕਰਵਾਰ ਨੂੰ ਇੱਕ ਔਰਤ ਨੇ ਕਈ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ 14 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 6 ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਸਥਾਨਕ ਮੀਡੀਆ ਦੇ ਅਨੁਸਾਰ, ਸ਼ੁੱਕਰਵਾਰ ਸ਼ਾਮ ਨੂੰ ਹੈਮਬਰਗ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹੋਏ ਹਮਲੇ ਵਿੱਚ ਲਗਭਗ 14 ਲੋਕ ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ, 3 ਪੀੜਤਾਂ ਦੀ ਹਾਲਤ ਨਾਜ਼ੁਕ ਹੈ ਅਤੇ ਤਿੰਨ ਹੋਰ ਗੰਭੀਰ ਜ਼ਖ਼ਮੀ ਹਨ, ਜਦੋਂ ਕਿ 8 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਸਥਾਨਕ ਪੁਲਿਸ ਨੇ ਹਮਲੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ 39 ਸਾਲਾ ਮਹਿਲਾ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਦੋਸ਼ੀ ਔਰਤ ਦੀ ਪਛਾਣ ਅਤੇ ਹਮਲੇ ਦੇ ਪਿੱਛੇ ਦੇ ਉਦੇਸ਼ ਬਾਰੇ ਅਜੇ ਤੱਕ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।
ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਚੌਕਸ ਰਹਿਣ ਅਤੇ ਪੁਲਿਸ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੈਮਬਰਗ ਫ਼ਾਇਰ ਸਰਵਿਸ ਨੇ ਕਿਹਾ ਕਿ ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ।
(For more news apart from 'Germany Woman attacked knife News in punjabi ', stay tuned to Rozana Spokesman)