ਕੈਨੇਡਾ ਦੀਆਂ ਗੁਰਦੁਆਰਾ ਕਮੇਟੀਆਂ ਦੀ ਭਾਰਤ ਨੂੰ ਚਿੱਠੀ, ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਖੋਲ੍ਹਣ ਦੀ ਕੀਤੀ ਮੰਗ

ਏਜੰਸੀ

ਖ਼ਬਰਾਂ, ਕੌਮਾਂਤਰੀ

ਕੈਨੇਡੀਅਨ ਨਾਗਰਿਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ ਜੋ ਭਾਰਤ ਅਤੇ ਖ਼ਾਸ ਕਰਕੇ ਪੰਜਾਬ ਜਾਣਾ ਚਾਹੁੰਦੇ ਹਨ

Canada

ਚੰਡੀਗੜ੍ਹ - ਕੈਨੇਡਾ ਦੇ 15 ਗੁਰਦੁਆਰਿਆਂ ਨੇ ਸਾਂਝੇ ਤੌਰ 'ਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਸ. ਜੈਸ਼ੰਕਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਗੁਰਦੁਆਰਿਆਂ ਵਿਚੋਂ ਇੱਕ ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਕੁਲਦੀਪ ਸਿੰਘ ਥਾਂਦੀ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਕੈਨੇਡਾ ਵਿਚ ਹਾਈ ਕਮਿਸ਼ਨ ਵਿਚ ਨਿੱਜੀ ਵੀਜ਼ਾ ਅਤੇ ਈ-ਵੀਜ਼ਾ ਸੇਵਾਵਾਂ ਲੈਣੀਆਂ ਬੰਦ ਕਰ ਦਿੱਤੀਆਂ ਹਨ।

ਇਸ ਕਾਰਨ ਉਨ੍ਹਾਂ ਕੈਨੇਡੀਅਨ ਨਾਗਰਿਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ ਜੋ ਭਾਰਤ ਅਤੇ ਖਾਸ ਕਰਕੇ ਪੰਜਾਬ ਜਾਣਾ ਚਾਹੁੰਦੇ ਹਨ। ਇਸ ਸਮੇਂ ਉਨ੍ਹਾਂ ਲਈ ਉਡੀਕ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। ਕੈਨੇਡੀਅਨ ਗੁਰਦੁਆਰਾ ਸੰਸਥਾਵਾਂ ਨੇ ਪੱਤਰ ਵਿਚ ਲਿਖਿਆ ਹੈ ਕਿ ਇਸ ਸਮੇਂ ਕੈਨੇਡੀਅਨ ਖਰੀਦਦਾਰੀ ਲਈ ਪੰਜਾਬ ਜਾਂਦੇ ਹਨ। ਅਤੇ ਹੋਟਲ ਆਦਿ ਵਿਚ ਠਹਿਰਦੇ ਹਨ। ਇਕ ਤਰ੍ਹਾਂ ਨਾਲ ਪੰਜਾਬ 'ਚ ਸੈਰ-ਸਪਾਟੇ ਦਾ ਸੀਜ਼ਨ ਆਪਣੇ ਸਿਖਰ 'ਤੇ ਹੈ, ਜਦਕਿ ਇਸ ਵਾਰ ਵੱਡੀ ਗਿਣਤੀ 'ਚ ਲੋਕ ਵੀਜ਼ੇ ਨਾ ਮਿਲਣ ਕਾਰਨ ਨਹੀਂ ਜਾ ਸਕੇ। ਇਸ ਨਾਲ ਛੋਟੇ-ਵੱਡੇ ਸਾਰੇ ਦੁਕਾਨਦਾਰਾਂ ਦਾ ਨੁਕਸਾਨ ਹੋਵੇਗਾ।