ਹਰਨੇਕ ਸਿੰਘ ਨੇਕੀ 'ਤੇ ਨਿਊਜ਼ੀਲੈਂਡ 'ਚ ਹਮਲਾ, ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ ਦਾਖ਼ਲ
ਉਨ੍ਹਾਂ ਦੇ ਇਲਾਜ ਲਈ ਕਈ ਸਰਜਰੀਆਂ ਕੀਤੀਆਂ ਗਈਆਂ ਹਨ।
Harnek Neki
ਆਕਲੈਂਡ- ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਬੀਤੀ ਰਾਤ ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਨ ਵਾਲੇ ਹਰਨੇਕ ਸਿੰਘ ਨੇਕੀ ਦੀ ਬੁਰੀ ਤਰ੍ਹਾਂ ਕੁੱਟਮਾਰ ਦੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬਹੁਤ ਗੰਭੀਰ ਸੱਟਾਂ ਲੱਗਿਆ ਹਨ ਅਤੇ ਹੱਡੀਆਂ ਵੀ ਟੁੱਟੀਆਂ ਹਨ। ਉਨ੍ਹਾਂ ਨੂੰ ਆਕਲੈਂਡ ਦੇ ਮਿਡਲਮੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਇਲਾਜ ਲਈ ਕਈ ਸਰਜਰੀਆਂ ਕੀਤੀਆਂ ਗਈਆਂ ਹਨ। ਪੁਲਿਸ ਨੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਇਹ ਘਟਨਾ ਬੀਤੀ ਰਾਤ ਕਰੀਬ 10 ਵਜੇ ਦੇ ਕਰੀਬ ਵਾਪਰੀ ਹੈ।
ਹਰਨੇਕ ਸਿੰਘ ਨੇਕੀ ਦੇ ਘਰ ਵਿੱਚ ਦਾਖਲ ਹੋ ਕੇ ਹਮਲਾ ਹੋਇਆ ਹੈ। ਗੌਰਤਲਬ ਹੈ ਕਿ ਹਰਨੇਕ ਨੇਕੀ ਸਿੱਖਾਂ ਦੇ ਖਿਲ਼ਾਫ ਕੂੜ ਪ੍ਰਚਾਰ ਕਰਦੇ ਨਜ਼ਰ ਆਉਂਦੇ ਹਨ। ਨੇਕੀ ਆਪਣੇ ਰੇਡੀਓ ਪ੍ਰੋਗਰਾਮ ਰਾਹੀਂ ਅਕਸਰ ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਦਾ ਸੀ।