: ਅਮਰੀਕਾ ਦੇ ਲੁਟੇਰਾਂ ਦੁਆਰਾ ਫਾਇਰਿੰਗ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਤੇ ਇੱਕ ਵਿਦਿਆਰਥੀ ਜਖਮੀ ਹੋ ਗਿਆ। ਜਾਣਕਾਰੀ ਅਨੁਸਾਰ ਐਤਵਾਰ ਨੂੰ ਸ਼ਿਕਾਗੋ ਦੇ ਪ੍ਰਿੰਸਟਨ ਪਾਰਕ ਵਿੱਚ ਫਾਇਰਿੰਗ ਹੋਈ। ਇਸ ਵਿਚ ਇਕ ਦੀ ਮੌਤ ਤੇ ਇਕ ਵਿਦਿਆਰਥੀ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਨੰਦਪੂ ਦੇਵਾਂਸ਼ (23) ਵਜੋਂ ਹੋਈ ਹੈ।
ਪੜ੍ਹੋ ਪੂਰੀ ਖਬਰ : MLA ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਾਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਸਾਊਥ ਸਾਈਡ ਦੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋਲੀ ਮਾਰ ਦਿੱਤੀ ਸੀ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਵਿੱਚ ਗੋਲੀ ਲੱਗੀ ਸੀ। ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇਕ ਪਾਰਕਿੰਗ ਲਾਟ ਕੋਲ ਸਨ।
ਪੜ੍ਹੋ ਪੂਰੀ ਖਬਰ: ਸਾਊਦੀ ਅਰਬ ਦੇ ਮਸ਼ਹੂਰ YouTuber ਅਜ਼ੀਜ਼ ਅਲ ਅਹਿਮਦ ਦਾ ਹੋਇਆ ਦਿਹਾਂਤ
ਉਦੋਂ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ। ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮਾਂ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।