ਅਗਲੇ ਹਫ਼ਤੇ 1 ਕਰੋੜ ਤੱਕ ਪਹੁੰਚ ਸਕਦਾ ਹੈ ਕੋਰੋਨਾ ਮਾਮਲਿਆਂ ਦਾ ਅੰਕੜਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਵਿਸ਼ਵ ਸਿਹਤ ਸੰਗਠਨ ਨੇ ਅਨੁਮਾਨ ਜਤਾਇਆ ਹੈ ਕਿ ਅਗਲੇ ਹਫ਼ਤੇ ਤੱਕ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦਾ ਅੰਕੜਾ ਇਕ ਕਰੋੜ ਤੱਕ ਪਹੁੰਚ ਸਕਦਾ ਹੈ।

Covid19

ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ ਨੇ ਅਨੁਮਾਨ ਜਤਾਇਆ ਹੈ ਕਿ ਅਗਲੇ ਹਫ਼ਤੇ ਤੱਕ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦਾ ਅੰਕੜਾ ਇਕ ਕਰੋੜ ਤੱਕ ਪਹੁੰਚ ਸਕਦਾ ਹੈ। ਸੰਗਠਨ ਦਾ ਇਹ ਵੀ ਕਹਿਣਾ ਹੈ ਕਿ ਇਸ ਮਾਮਲੇ ਵਿਚ ਬ੍ਰਿਟੇਨ ਦਾ ਟੈਸਟ ਸਿਸਟਮ ਮਰੀਜਾਂ ਦੀ ਸਹੀ ਜਾਂਚ ਕਰ ਸਕਦਾ ਹੈ। 

ਇਸ ਅੰਕੜੇ ਸਬੰਧੀ ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਰਨਲ ਟੇਡਰੋਸ ਨੇ ਕਿਹਾ ਕਿ ਅਗਲੇ ਹਫ਼ਤੇ ਤੱਕ ਕੋਰੋਨਾ ਦੇ ਇਕ ਕਰੋੜ ਮਾਮਲੇ ਹੋ ਸਕਦੇ ਹਨ। ਇਹ ਪੂਰੀ ਦੁਨੀਆ ਨੂੰ ਸਾਵਧਾਨ ਕਰਨ ਵਾਲੀ ਗੱਲ ਹੈ। ਕੋਰੋਨਾ ਵਾਇਰਸ ਦੀ ਵੈਕਸੀਨ ਅਤੇ ਦਵਾਈਆਂ ‘ਤੇ ਰਿਸਰਚ ਜਾਰੀ ਹੈ, ਇਹ ਚੰਗੀ ਗੱਲ ਹੈ ਪਰ ਸਾਨੂੰ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ ਕਿ ਜਿੰਨੀ ਜਲਦੀ ਹੋ ਸਕੇ, ਇਸ ਬਿਮਾਰੀ ਦੇ ਸੰਕਰਮਣ ਨੂੰ ਕਿਵੇਂ ਰੋਕਿਆ ਜਾ ਸਕੇ ਅਤੇ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਹਜ ਯਾਤਰਾ ‘ਤੇ ਰੋਕ ਲਗਾਉਣ ਸਬੰਧੀ ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਇਹ ਫੈਸਲਾ ਖਤਰੇ ਨੂੰ ਦੇਖਦੇ ਹੋਏ ਲਿਆ ਗਿਆ ਹੈ। ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਸੰਕਰਮਣ ਨੂੰ ਰੋਕਿਆ ਜਾ ਸਕੇ।  ਟੇਡਰੋਸ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਇਹ ਫੈਸਲਾ ਅਸਾਨ ਨਹੀਂ ਸੀ। 

ਡਬਲਿਯੂਐਚਓ ਨੇ ਕਿਹਾ ਕਿ ਅਮਰੀਕਾ ਵਿਚ ਸੰਕਰਮਣ ਕਾਫੀ ਤੇਜ਼ ਹੈ। ਉਹਨਾਂ ਕਿਹਾ ਕਿ ਲਗਭਗ ਦੁਨੀਆ ਦੀ ਹਰ ਸਰਕਾਰ ਦੀਆਂ ਕੁਝ ਕਮੀਆਂ ਹਨ ਪਰ ਬ੍ਰਿਟੇਨ ਦਾ ਤਰੀਕਾ ਸਹੀ ਹੈ। ਦੱਸ ਦਈਏ ਕਿ ਰਿਪੋਰਟ ਅਨੁਸਾਰ ਦੁਨੀਆ ਵਿਚ ਹੁਣ ਕੁੱਲ ਮਰੀਜਾਂ ਦੀ ਗਿਣਤੀ 93 ਲੱਖ 53 ਹਜ਼ਾਰ 735 ਹੈ, ਜਿਸ ਵਿਚ 4 ਲੱਖ 79 ਹਜ਼ਾਰ 805 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 38 ਲੱਖ ਤੋਂ ਜ਼ਿਆਦਾ ਹੈ।