ਵਿਦੇਸ਼ਾਂ 'ਚ ਵੀ ਹੋਣ ਲੱਗੀ ਭਾਰਤ ਸਰਕਾਰ ਦੇ ਕਾਲੇ ਕਾਨੂੰਨਾਂ ਦੀ ਵਿਰੋਧਤਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਭਾਰਤੀ ਕਾਮਿਆਂ ਨੇ ਖੇਤੀ ਬਿਲਾਂ ਦੇ ਵਿਰੋਧ 'ਚ ਪ੍ਰਗਟਾਇਆ ਰੋਸ

image

ਰੋਮ ਇਟਲੀ, 25 ਸਤੰਬਰ (ਜਸਵਿੰਦਰ ਕੌਰ) : ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਸੰਸਦ 'ਚ ਪਾਸ ਕੀਤੇ ਖੇਤੀਬਾੜੀ ਬਿੱਲ ਦੇ ਵਿਰੋਧ 'ਚ ਅੱਜ ਇਟਲੀ 'ਚ ਵੱਸਦੇ ਭਾਰਤੀ ਨੌਜਵਾਨ ਕਾਮਿਆਂ ਵਲੋਂ ਭਾਰੀ ਰੋਸ ਜਤਾਇਆ ਗਿਆ ਹੈ, ਉਨ੍ਹਾਂ ਦਾ ਮੰਨਣਾ ਹੈ ਕਿ ਸੰਸਦ 'ਚ ਪਾਸ ਹੋਇਆ ਕਿਸਾਨ ਵਿਰੋਧੀ ਬਿੱਲ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ।image

 


ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ਿਆਂ ਦੀ ਮਾਰ ਹੇਠ ਡੁੱਬਾ ਹੋਇਆ ਹੈ ਉਤੋ ਸਰਕਾਰ ਨੇ ਇਹ ਬਿੱਲ ਲਿਆ ਕੇ ਕਿਸਾਨ ਨੂੰ ਤਬਾਹੀ ਕਿਨਾਰੇ ਖੜ੍ਹਾ ਕਰ ਦਿਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ ਪਰ ਸਰਕਾਰ ਦੁਆਰਾ ਦੇਸ਼ ਦੇ ਅੰਨਦਾਤਿਆ ਉੱਤੇ ਇਸ ਤਰ੍ਹਾਂ ਦੇ ਬਿੱਲ ਪਾਸ ਕੇ ਉਨ੍ਹਾਂ ਨੂੰ ਆਰਥਕ ਤੌਰ 'ਤੇ ਹੋਰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸਾਨ ਤਾ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ। ਇਸ ਮੌਕੇ ਅਮਰਜੀਤ ਸਿੰਘ, ਸਤਪਾਲ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਪਰਮਜੀਤ ਸਿੰਘ, ਯਾਦਵਿੰਦਰ ਸਿੰਘ, ਜਸਪ੍ਰੀਤ ਸਿੰਘ ਗਗਨਦੀਪ ਸਿੱਧੂ, ਮਨਜੀਤ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਹੀਰ,ਹਸਮੱਤ ਢੀਂਡਸਾ ਨੇ ਆਖਿਆ ਕਿ ਉਹ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਖੁੱਲ੍ਹ ਕੇ ਵਿਰੋਧਤਾ ਕਰਦੇ ਹਨ।