ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵ੍ਹਾਈਟ ਹਾਊਸ 'ਚ ਮਨਾਈ ਦੀਵਾਲੀ 

ਏਜੰਸੀ

ਖ਼ਬਰਾਂ, ਕੌਮਾਂਤਰੀ

200 ਤੋਂ ਵੱਧ ਉੱਘੇ ਭਾਰਤੀ-ਅਮਰੀਕੀਆਂ ਨੇ ਲਿਆ ਹਿੱਸਾ

US President Joe Biden celebrated Diwali at the White House

ਵਾਸ਼ਿੰਗਟਨ : ਸਿਰਫ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਦੀਵਾਲੀ ਦਾ ਜਸ਼ਨ ਮਨਾਇਆ ਗਿਆ। ਇਸ ਜਸ਼ਨ ਵਿਚ ਵ੍ਹਾਈਟ ਹਾਊਸ ਵੀ ਸ਼ਾਮਲ ਹੈ ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਵ੍ਹਾਈਟ ਹਾਊਸ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਦਿਵਾਲੀ ਮਨਾਈ ਗਈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ 200 ਲੋਕਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਜਿਲ ਬਾਇਡਨ ਨੇ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਈ।

ਇਸ ਦੌਰਾਨ ਉਨ੍ਹਾਂ ਨਾਲ 200 ਤੋਂ ਵੱਧ ਮਸ਼ਹੂਰ ਭਾਰਤੀ-ਅਮਰੀਕੀ ਮੌਜੂਦ ਸਨ। ਇਹੀ ਕਾਰਨ ਹੈ ਕਿ ਇਹ ਦਿਵਾਲੀ ਹੁਣ ਤੱਕ ਦਾ ਸਭ ਤੋਂ ਵੱਡਾ ਦੀਵਾਲੀ ਦਾ ਤਿਉਹਾਰ ਬਣ ਗਿਆ। ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਤਿਉਹਾਰ ਨੂੰ ਅਮਰੀਕਾ ਦਾ ਹਿੱਸਾ ਬਣਾਉਣ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ। ਦੱਸਣਯੋਗ ਹੈ ਕਿ ਵ੍ਹਾਈਟ ਹਾਊਸ ਵਿੱਚ ਦਿਵਾਲੀ ਮਨਾਉਣ ਦਾ ਰਿਵਾਜ਼ ਕਾਫੀ ਪੁਰਾਣ ਹੈ।

ਦਿਵਾਲੀ ਮਨਾਉਣ ਦੀ ਸ਼ੁਰੂਆਤ ਜਾਰਜ ਬੁਸ਼ ਪ੍ਰਸ਼ਾਸਨ ਦੌਰਾਨ ਹੋਈ ਸੀ, ਜੋ ਅੱਜ ਤੱਕ ਜਾਰੀ ਹੈ। ਇਸ ਵਾਰ ਰਾਸ਼ਟਰਪਤੀ ਜੋਅ ਬਾਇਡਨ ਅਤੇ ਫਸਟ ਲੇਡੀ ਜਿਲ ਬਾਇਡਨ ਨੇ ਵ੍ਹਾਈਟ ਹਾਊਸ ਵਿਚ ਦੀਵਾਲੀ ਦੇ ਜਸ਼ਨ ਦੀ ਮੇਜ਼ਬਾਨੀ ਕੀਤੀ। ਦੱਸ ਦੇਈਏ ਕਿ ਅਮਰੀਕਾ ਦੇ ਵ੍ਹਾਈਟ ਹਾਊਸ ਵਿਚ ਦੀਵਾਲੀ ਸਮਾਗਮ ਕਰਵਾਇਆ ਗਿਆ ਜਿਥੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਵੀ ਸ਼ਾਮਲ ਹੋਏ।