Pakistan Karachi Fire: ਕਰਾਚੀ 'ਚ ਸ਼ਾਪਿੰਗ ਮਾਲ 'ਚ ਭਿਆਨਕ ਅੱਗ ਲੱਗਣ ਨਾਲ ਜ਼ਿੰਦਾ ਸੜੇ 11 ਲੋਕ
Pakistan Karachi Fire: ਕਈਆਂ ਦੇ ਫਸੇ ਹੋਣ ਦਾ ਖਦਸ਼ਾ
Pakistan Karachi Fire 11 people suffer burn injuries news in Punjabi: ਪਾਕਿਸਤਾਨ ਦੇ ਕਰਾਚੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਸ਼ਾਪਿੰਗ ਮਾਲ ਵਿਚ ਭਿਆਨਕ ਅੱਗ ਲੱਗ ਗਈ ਹੈ, ਜਿਸ ਵਿਚ ਸ਼ੁਰੂਆਤੀ ਤੌਰ 'ਤੇ 9 ਲੋਕਾਂ ਦੇ ਮਰਨ ਦੀ ਖ਼ਬਰ ਸੀ। ਹੁਣ ਤਾਜ਼ਾ ਜਾਣਕਾਰੀ ਅਨੁਸਾਰ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਥਿਤੀ ਵਿਚ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਇਹ ਵੀ ਪੜ੍ਹੋ: Jalandhar News: ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਖੋਲ ਗਿਆ ਵੱਡੇ ਰਾਜ਼!
ਮਾਲ ਵਿੱਚ ਅੱਗ ਜਨਰੇਟਰ ਦੇ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਇਮਾਰਤ ਦੀਆਂ ਦੋ ਮੰਜ਼ਿਲਾਂ ਤੱਕ ਫੈਲ ਗਈ। ਦੱਸ ਦੇਈਏ ਕਿ ਮਾਲ 'ਚ ਅੱਗ ਲੱਗਣ ਤੋਂ ਬਾਅਦ ਉੱਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਸੀ। ਨਾਲ ਹੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਕੁਝ ਘੰਟਿਆਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ: Viral News: ਜਨਮਦਿਨ 'ਤੇ ਦੁਬਈ ਨਾ ਲਿਜਾਣ 'ਤੇ ਔਰਤ ਨੇ ਪਤੀ ਨੂੰ ਕੁੱਟ-ਕੁੱਟ ਕੇ ਮਾਰਿਆ
ਜਾਣਕਾਰੀ ਮੁਤਾਬਕ ਕਰਾਚੀ ਦੇ ਰਾਸ਼ਿਦ ਮਿਨਹਾਸ ਰੋਡ 'ਤੇ ਸਥਿਤ ਆਰਜੇ ਸ਼ਾਪਿੰਗ ਮਾਲ 'ਚ ਸਵੇਰੇ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਵਿਭਾਗ ਨੇ ਕਰੀਬ 50 ਲੋਕਾਂ ਨੂੰ ਬਚਾਇਆ ਪਰ ਉਹ ਅਜੇ ਵੀ ਕੁਝ ਲੋਕ ਇਮਾਰਤ ਦੇ ਅੰਦਰ ਹਨ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਾਲ 'ਚੋਂ ਬਚਾਏ ਗਏ ਇਕ ਵਿਅਕਤੀ ਨੇ ਦੱਸਿਆ ਕਿ ਕਈ ਲੋਕ ਅਜੇ ਵੀ ਅੰਦਰ ਫਸੇ ਹੋਏ ਹਨ। ਉਸ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਅਸੀਂ ਸੁਰੱਖਿਅਤ ਕਮਰੇ ਵੱਲ ਭੱਜ ਕੇ ਆਪਣਾ ਬਚਾਅ ਕੀਤਾ। ਚਾਰੇ ਪਾਸੇ ਧੂੰਆਂ ਹੀ ਧੂੰਆਂ ਸੀ। ਜਿਸ ਕਾਰਨ ਮੈਨੂੰ ਸਮਝ ਨਹੀਂ ਆ ਰਹੀ ਸੀ ਕਿ ਕੀ ਹੋ ਰਿਹਾ ਹੈ।