ਮੰਦਭਾਗੀ ਖ਼ਬਰ: ਅਮਰੀਕਾ ਵਿਚ ਪੁਲਿਸ ਦੇ ਵਾਹਨ ਨਾਲ ਟਕਰਾਉਣ ਕਰਕੇ ਭਾਰਤੀ ਮੂਲ ਦੀ 23 ਸਾਲਾ ਲੜਕੀ ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਨਾਲ ਸਬੰਧਿਤ ਸੀ ਮ੍ਰਿਤਕਾ

Unfortunate news: A 23-year-old girl of Indian origin died after colliding with a police vehicle in America

 

ਵਾਸ਼ਿੰਗਟਨ: ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਮੂਲ ਦੀ ਲੜਕੀ ਦੀ ਸਾਊਥ ਲੇਕ ਯੂਨੀਅਨ ਵਿੱਚ ਸੀਏਟਲ ਪੁਲਿਸ ਦੇ ਗਸ਼ਤੀ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਸੀਏਟਲ ਪੁਲਿਸ ਵਿਭਾਗ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਸੋਮਵਾਰ ਰਾਤ ਨੂੰ ਪੁਲਿਸ ਦੇ ਗਸ਼ਤੀ ਵਾਹਨ ਨਾਲ ਟਕਰਾਉਣ ਤੋਂ ਬਾਅਦ ਪੀੜਤ ਨੂੰ ਗੰਭੀਰ ਹਾਲਤ ਵਿੱਚ ਹਾਰਬਰਵਿਊ ਮੈਡੀਕਲ ਸੈਂਟਰ ਵਿੱਚ ਦਾਖ਼ਲ ਕਰਾਇਆ ਗਿਆ ਸੀ।

ਇਹ ਖਬਰ ਵੀ ਪੜ੍ਹੋ- ਖੰਨਾ ’ਚ ਬਸੰਤ ਪੰਚਮੀ ਮੌਕੇ ਪਤੰਗ ਉਡਾ ਰਿਹਾ ਬੱਚਾ ਦੂਜੀ ਮੰਜ਼ਿਲ ਤੋਂ ਡਿੱਗਿਆ ਥੱਲੇ, ਹਾਲਤ ਗੰਭੀਰ

ਮਿਲੀ ਜਾਣਕਾਰੀ ਮੁਤਾਬਕ ਕਿੰਗ ਕਾਉਂਟੀ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਨੇ ਕੁੜੀ ਦੀ ਪਛਾਣ ਜਾਹਨਵੀ ਕੰਦੂਲਾ ਵਜੋਂ ਕੀਤੀ ਹੈ। ਕਿੰਗ ਕਾਉਂਟੀ ਦੇ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਅਨੁਸਾਰ ਮੌਤ ਦਾ ਕਾਰਨ ਗੰਭੀਰ ਸੱਟਾਂ ਹਨ। ਜਾਹਨਵੀ ਕੰਦੂਲਾ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੀ ਰਹਿਣ ਵਾਲੀ ਸੀ। ਇਕ ਰਿਪੋਰਟ ਅਨੁਸਾਰ, ਉਹ ਸਾਊਥ ਲੇਕ ਯੂਨੀਅਨ ਵਿੱਚ ਨੌਰਥ-ਈਸਟਰਨ ਯੂਨੀਵਰਸਿਟੀ ਕੈਂਪਸ ਦੀ ਵਿਦਿਆਰਥਣ ਸੀ ਅਤੇ ਇਸ ਸਾਲ ਦਸੰਬਰ ਵਿੱਚ ਸੂਚਨਾ ਪ੍ਰਣਾਲੀ ਵਿੱਚ ਮਾਸਟਰ ਦੀ ਡਿਗਰੀ ਪ੍ਰਾਪਤ ਕਰਨ ਵਾਲੀ ਸੀ।