Russia-Ukraine War : ਅਮਰੀਕਾ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਰੂਸੀ ਸੁਰੱਖਿਆ ਪ੍ਰੀਸ਼ਦ ਦੇ ਤਿੰਨ ਮੈਂਬਰਾਂ 'ਤੇ ਲਗਾਈ ਪਾਬੰਦੀ
ਰੂਸ ਵਲੋਂ ਯੂਕਰੇਨ 'ਤੇ ਕੀਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਵੱਡਾ ਕਦਮ ਚੁੱਕਿਆ ਹੈ
ਵਾਸ਼ਿੰਗਟਨ : ਰੂਸ ਵਲੋਂ ਯੂਕਰੇਨ 'ਤੇ ਕੀਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਵੱਡਾ ਕਦਮ ਚੁੱਕਿਆ ਹੈ। ਅਮਰੀਕਾ ਵਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਰੂਸੀ ਸੁਰੱਖਿਆ ਪ੍ਰੀਸ਼ਦ ਦੇ ਤਿੰਨ ਮੈਂਬਰਾਂ 'ਤੇ ਪਾਬੰਦੀ ਲਗਾ ਦਿਤੀ ਹੈ।
ਦੱਸ ਦੇਈਏ ਕਿ ਇਸ ਵਿਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ, ਰੱਖਿਆ ਮੰਤਰੀ ਸਰਗੇਈ ਸ਼ੋਇਗੂ ਅਤੇ ਪਹਿਲੇ ਉਪ ਰੱਖਿਆ ਮੰਤਰੀ ਅਤੇ ਰੂਸ ਦੇ ਮਿਲਟਰੀ ਚੀਫ਼ ਵਾਰਲੀ ਗਾਰਾਸਿਮੋਵ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਜੇਕਰ ਰੂਸ ਵਲੋਂ ਇਹ ਮਾਰੂ ਜੰਗ ਬੰਦ ਨਾ ਕੀਤੀ ਗਈ ਤਾਂ ਹੋਰ ਸਖਤੀ ਵਰਤੀ ਜਾਵੇਗੀ। ਇਸ ਤੋਂ ਇਲਾਵਾ UNSC ਦੀ ਹੋਈ ਮੀਟਿੰਗ ਵਿਚ ਰੂਸ ਵਿਰੁੱਧ ਮਤਾ ਵੀ ਪਾਸ ਕੀਤਾ ਗਿਆ ਹੈ ਅਤੇ ਵੱਖ ਵੱਖ ਦੇਸ਼ਾਂ ਵਲੋਂ ਰੂਸ ਨੂੰ ਇਹ ਜੰਗ ਖ਼ਤਮ ਕਰਨ ਲਈ ਕਿਹਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਰੂਸੀ ਟੈਲੀਵਿਜ਼ਨ 'ਤੇ ਕਿਹਾ ਕਿ ਅਸੀਂ ਉਸ ਜਗ੍ਹਾ 'ਤੇ ਪਹੁੰਚ ਗਏ ਹਾਂ ਜਿਸ ਤੋਂ ਬਾਅਦ ਵਾਪਸੀ ਨਹੀਂ ਹੋ ਸਕਦੀ।