ਸਰੀ ਵਿਖੇ 22 ਵਾਂ ਮੇਲਾ ਗ਼ਦਰੀ ਬਾਬਿਆਂ ਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪ੍ਰੋਫੈਸਰ ਮੋਹਣ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਦੁਆਰਾ 6 ਅਗਸਤ ਨੂੰ ਸਰੀ ਦੇ ਬੇਅਰ ਕਰੀਕ ਪਾਰਕ ਵਿੱਚ ਮੇਲਾ ਗ਼ਦਰੀ ਬਾਬਿਆਂ ਦਾ ਕਰਵਾਇਆ ਗਿਆ।

Fair

ਪ੍ਰੋਫੈਸਰ ਮੋਹਣ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਦੁਆਰਾ 6 ਅਗਸਤ ਨੂੰ ਸਰੀ ਦੇ ਬੇਅਰ ਕਰੀਕ ਪਾਰਕ ਵਿੱਚ ਮੇਲਾ ਗ਼ਦਰੀ ਬਾਬਿਆਂ ਦਾ ਕਰਵਾਇਆ ਗਿਆ। ਇਸ ਮੇਲੇ ਵਿੱਚ ਇਲਾਕੇ ਦੀਆਂ ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਇੱਕ ਸ਼ਾਨਦਾਰ ਸੱਭਿਆਚਾਰਕ ਮੇਲੇ ਦਾ ਆਯੋਜਨ ਕੀਤਾ ਗਿਆ ਜਿਸਦਾ ਹਾਜ਼ਿਰ ਲੋਕਾਂ ਨੇ ਭਰਵਾਂ ਆਨੰਦ ਮਾਣਿਆ।

ਆਏ ਕਲਾਕਾਰਾਂ ਨੇ ਇਸ ਮੇਲੇ ਵਿੱਚ ਪੰਜਾਬੀ ਸੰਗੀਤ ਅਤੇ ਲੋਕ ਨਾਚਾਂ ਦੀਆਂ ਬਾਕਮਾਲ ਪੇਸ਼ਕਾਰੀਆਂ ਦਿੱਤੀਆਂ।  ਇਸ ਸਾਲ ਕਰਵਾਇਆ ਗਿਆ ਇਹ ਮੇਲਾ ਇਸ ਲੜੀ ਦਾ 22 ਵਾਂ ਮੇਲਾ ਸੀ ਜੋ ਕਾਲੇ ਪਾਣੀ ਦੇ ਸ਼ਹੀਦਾਂ ਅਤੇ ਨਜ਼ਰਬੰਦਾਂ ਨੂੰ ਸਮਰਪਿਤ ਕੀਤਾ ਗਿਆ ਸੀ। ਜਿੱਥੇ ਆਏ ਕਲਾਕਾਰਾਂ ਨੇ ਇਸ 22 ਵੇਂ ਮੇਲੇ ਲਈ ਫਾਊਂਡੇਸ਼ਨ ਨੂੰ ਵਧਾਈ ਦਿੱਤੀ ਉੱਥੇ ਹੀ ਲੋਕਾਂ ਨੇ ਵੀ ਇਸ ਦੀ ਭਰਵੀਂ ਸ਼ਲਾਘਾ ਕੀਤੀ।

ਇਸ ਮੇਲੇ ਦੀ ਕਾਮਯਾਬੀ ਦਾ ਸਿਹਰਾ ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਦੀ ਮਿਹਨਤ ਨੂੰ ਜਾਂਦਾ ਹੈ ਜਿਹਨਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ 22 ਸਾਲਾਂ ਤੋਂ ਲਗਾਤਾਰ ਇਹ ਮੇਲਾ ਕਰਵਾਇਆ ਜਾ ਰਿਹਾ ਹੈ। ਅਗਲੇ ਸਾਲ ਹੋਰ ਵੀ ਜ਼ਿਆਦਾ ਵੱਡੇ ਪੱਧਰ 'ਤੇ ਮਨਾਏ ਜਾਣ ਦੇ ਵਾਅਦੇ ਨਾਲ ਇਹ ਮੇਲਾ ਲੋਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡਣ ਵਿੱਚ ਕਾਮਯਾਬ ਰਿਹਾ।