ਜਨਮ ਲੈਂਦੇ ਹੀ ਬੱਚੇ ਨੇ ਮਾਂ ਨੂੰ ਪਾ ਲਈ ਜੱਫੀ, ਇਹ ਨਜ਼ਾਰਾ ਦੇਖ ਕੇ ਤੁਸੀਂ ਵੀ ਆਪਣੀ ਮਾਂ ਨੂੰ ਗਲੇ ਲਗਾ ਲਓਗੇ

ਏਜੰਸੀ

ਖ਼ਬਰਾਂ, ਕੌਮਾਂਤਰੀ

ਆਪਣੇ ਬੱਚੇ ਨੂੰ ਅਜਿਹਾ ਕਰਦੇ ਦੇਖ ਮਾਂ ਭਾਵੁਕ ਹੋ ਜਾਂਦੀ ਹੈ ਅਤੇ ਅੱਖਾਂ ਬੰਦ ਕਰ ਲੈਂਦੀ ਹੈ।

photo

 

ਨਵੀਂ ਦਿੱਲੀ : ਅੱਜਕਲ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਮਾਂ ਨੂੰ ਜੱਫੀ ਪਾ ਕੇ ਭਾਵੁਕ ਹੋ ਸਕਦੇ ਹੋ। ਵਾਇਰਲ ਵੀਡੀਓ ਵਿੱਚ ਇੱਕ ਬੱਚਾ ਪੈਦਾ ਹੁੰਦੇ ਹੀ ਆਪਣੀ ਮਾਂ ਨੂੰ ਗਲੇ ਲਗਾ ਲੈਂਦਾ ਹੈ ਅਤੇ ਉਸ ਨੂੰ ਛੱਡਣ ਲਈ ਤਿਆਰ ਨਹੀਂ ਹੁੰਦਾ। ਮਾਂ ਵੀ ਆਪਣੇ ਬੱਚੇ ਨੂੰ ਇਸ ਤਰ੍ਹਾਂ ਲਪੇਟ ਕੇ ਦੇਖ ਕੇ ਬਹੁਤ ਖੁਸ਼ ਹੁੰਦੀ ਹੈ ਜੋ ਵੀਡੀਓ 'ਚ ਸਾਫ ਦਿਖਾਈ ਦੇ ਰਹੀ ਹੈ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਚਾ ਆਪਣੀ ਮਾਂ ਨੂੰ ਜੱਫੀ ਪਾ ਰਿਹਾ ਹੈ। ਉਹ ਉਸਨੂੰ ਫੜ ਕੇ ਰੋ ਰਿਹਾ ਹੈ, ਪਰ ਜਾਣ ਨਹੀਂ ਦੇ ਰਿਹਾ। ਇਸ ਦੌਰਾਨ ਮਾਂ ਵੀ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਆਪਣੇ ਬੱਚੇ ਨੂੰ ਅਜਿਹਾ ਕਰਦੇ ਦੇਖ ਮਾਂ ਭਾਵੁਕ ਹੋ ਜਾਂਦੀ ਹੈ ਅਤੇ ਅੱਖਾਂ ਬੰਦ ਕਰ ਲੈਂਦੀ ਹੈ। ਅਜਿਹੇ ਦ੍ਰਿਸ਼ ਘੱਟ ਹੀ ਦੇਖਣ ਨੂੰ ਮਿਲਦੇ ਹਨ। ਆਮਤੌਰ 'ਤੇ ਜਨਮ ਤੋਂ ਬਾਅਦ ਬੱਚੇ ਆਪਣੀਆਂ ਬਾਹਾਂ ਅਤੇ ਲੱਤਾਂ ਨੂੰ ਹਿਲਾਉਣ ਤੋਂ ਵੀ ਅਸਮਰੱਥ ਹੁੰਦੇ ਹਨ, ਮਾਂ ਨੂੰ ਫੜਨਾ ਤਾਂ ਦੂਰ ਦੀ ਗੱਲ ਹੈ ਪਰ ਇਸ ਵੀਡੀਓ 'ਚ ਜੋ ਦੇਖਣ ਨੂੰ ਮਿਲ ਰਿਹਾ ਹੈ, ਉਹ ਕਾਫੀ ਹੈਰਾਨ ਕਰਨ ਵਾਲਾ ਅਤੇ ਭਾਵੁਕ ਕਰਨ ਵਾਲਾ ਹੈ।

ਇਸ ਦਿਲ ਨੂੰ ਛੂਹਣ ਵਾਲੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਦੇਖ ਕੇ ਲੋਕਾਂ ਨੇ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਹਨ। ਕੁਝ ਕਹਿ ਰਹੇ ਹਨ ਕਿ ਜ਼ਿੰਦਗੀ 'ਚ ਇਸ ਤੋਂ ਜ਼ਿਆਦਾ ਖੂਬਸੂਰਤ ਕੁਝ ਨਹੀਂ ਹੋ ਸਕਦਾ, ਜਦਕਿ ਕੁਝ ਕਹਿ ਰਹੇ ਹਨ ਕਿ ਇਹ ਇਕ ਸ਼ਾਨਦਾਰ ਅਤੇ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ ਹੈ। ਹਾਲਾਂਕਿ ਕੁਝ ਯੂਜ਼ਰਸ ਇਹ ਵੀ ਕਹਿ ਰਹੇ ਹਨ ਕਿ ਬੱਚੇ ਦੇ ਹੱਥ ਨੂੰ ਫੋਟੋਸ਼ਾਪ ਦੀ ਮਦਦ ਨਾਲ ਬਣਾਇਆ ਗਿਆ ਹੈ।