ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਦੋ ਪੰਜਾਬੀ ਨੌਜਵਾਨ ਭਗੌੜੇ ਕਰਾਰ

ਏਜੰਸੀ

ਖ਼ਬਰਾਂ, ਕੌਮਾਂਤਰੀ

2 ਸਾਲ ਪਹਿਲਾਂ ਕਿਸੇ ਵਿਅਕਤੀ ’ਤੇ ਹਮਲਾ ਕਰਨ ਦੇ ਮਾਮਲੇ 'ਚ ਠਹਿਰਾਇਆ ਗਿਆ ਸੀ ਦੋਸ਼ੀ 

Jaspreet Singh & Sukhpreet Singh (file photos)

ਬ੍ਰਿਟਿਸ਼ ਕੋਲੰਬੀਆ ਵਾਸੀ ਜਸਪ੍ਰੀਤ ਸਿੰਘ (24) ਤੇ ਮਿਸੀਸਾਗਾ ਵਾਸੀ ਸੁਖਪ੍ਰੀਤ ਸਿੰਘ (23) ਵਜੋਂ ਹੋਈ ਪਛਾਣ 

ਬ੍ਰਿਟਿਸ਼ ਕੋਲੰਬੀਆ: ਕੈਨੇਡਾ ਵਿਖੇ ਦੋ ਪੰਜਾਬੀ ਨੌਜਵਾਨਾਂ ਨੂੰ ਭਗੌੜਾ ਐਲਾਨਿਆ ਗਿਆ ਹੈ। ਨੌਜਵਾਨਾਂ ਦੀ ਪਛਾਣ ਬ੍ਰਿਟਿਸ਼ ਕੋਲੰਬੀਆ ਵਾਸੀ ਜਸਪ੍ਰੀਤ ਸਿੰਘ (24) ਤੇ ਮਿਸੀਸਾਗਾ ਵਾਸੀ ਸੁਖਪ੍ਰੀਤ ਸਿੰਘ (23) ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਕੈਨੇਡਾ ਦੀ ਵਿਦੇਸ਼ ਮੰਤਰੀ ਦਾ ਬਿਆਨ, ''ਹਾਲਾਤ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ'' 

ਦੱਸਣਯੋਗ ਹੈ ਕਿ ਇਹ ਦੋਵੇਂ ਨੌਜਵਾਨ ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਸਨ ਜਿਥੇ ਇਨ੍ਹਾਂ ਦੋਹਾਂ ਨੌਜਵਾਨਾਂ ਨੂੰ ਦੋ ਸਾਲ ਪਹਿਲਾਂ ਕਿਸੇ ਵਿਅਕਤੀ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਦੋਸ਼ ਲੱਗਣ ਤੋਂ ਬਾਅਦ ਵੀ ਇਹ ਦੋਵੇਂ ਨੌਜਵਾਨ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ ਸਨ। 

ਇਹ ਵੀ ਪੜ੍ਹੋ: PCR ਬਾਈਕ 'ਚੋਂ ਤੇਲ ਚੋਰੀ ਕਰਦਿਆਂ ਪੁਲਿਸ ਅਧਿਕਾਰੀ ਦੀ ਵੀਡੀਓ ਹੋਈ ਵਾਇਰਲ

ਇਸ ਤੋਂ ਇਲਾਵਾ ਇਨ੍ਹਾਂ ਵਲੋਂ ਆਪਣਾ ਪਤਾ ਵੀ ਪੁਲਿਸ ਨੂੰ ਦਰਜ ਨਹੀਂ ਕਰਵਾਇਆ ਗਿਆ ਸੀ। ਇਸ ਦੇ ਚਲਦੇ ਹੀ ਹੁਣ ਯਾਰਕ ਪੁਲੀਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ ਅਤੇ ਇਨ੍ਹਾਂ ਦੋਹਾਂ ਪੰਜਾਬੀ ਨੌਜਵਾਨਾਂ ਨੂੰ ਭਗੋੜਾ ਕਰਾਰ ਦਿੱਤਾ ਗਿਆ ਹੈ।