ਇਮਰਾਨ ਬਣੇ ਪਾਕਿਸਤਾਨ ਦੇ ਨਵੇਂ ਕਪਤਾਨ, ਅਵਾਮ ਨੇ ਹਾਫ਼ਿਜ਼ ਸਈਦ ਨੂੰ ਨਕਾਰਿਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਵਿਚ 272 ਸੀਟਾਂ 'ਤੇ ਹੋਈ ਵੋਟਿੰਗ ਤੋਂ ਬਾਅਦ  ਵੀਰਵਾਰ ਨੂੰ ਵੋਟਾਂ ਦੀ ਗਿਣਤੀ ਦੌਰਾਨ ਆ ਰਹੇ ਰੁਝਾਨਾਂ ਤੋਂ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ...

Imran Khan

ਇਸਲਾਮਾਬਾਦ : ਪਾਕਿਸਤਾਨ ਵਿਚ 272 ਸੀਟਾਂ 'ਤੇ ਹੋਈ ਵੋਟਿੰਗ ਤੋਂ ਬਾਅਦ  ਵੀਰਵਾਰ ਨੂੰ ਵੋਟਾਂ ਦੀ ਗਿਣਤੀ ਦੌਰਾਨ ਆ ਰਹੇ ਰੁਝਾਨਾਂ ਤੋਂ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ (ਪੀਟੀਆਈ) ਦਾ ਸਰਕਾਰ ਬਣਾਉਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਉਹ 115 ਸੀਟਾਂ ਦੇ ਨਾਲ ਸਭ ਤੋਂ ਅੱਗੇ ਚੱਲ ਰਹੀ ਹੈ। ਬਹੁਮਤ ਹਾਸਲ ਕਰਨ ਲਈ 137 ਸੀਟਾਂ ਜ਼ਰੂਰੀ ਹਨ, ਉਹ ਬਹੁਮਤ ਮਹਿਜ਼ 22 ਸੀਟਾਂ ਦੂਰ ਹੈ, ਜਦਕਿ ਨਵਾਜ਼ ਸ਼ਰੀਫ਼ ਦੇ ਭਰਾ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਿਚ ਚੋਣ ਲੜ ਰਹੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਨੇ 62 ਸੀਟਾਂ 'ਤੇ ਬੜ੍ਹਤ ਬਣਾਈ ਹੈ। ਬਿਲਾਵਲ ਭੁੱਟੋ ਦੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਤੀਜੇ ਨੰਬਰ 'ਤੇ ਚੱਲ ਰਹੀ ਹੈ।