ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, 937 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਰਾਸ਼ਟਰੀ ਐਮਰਜੈਂਸੀ ਦੀ ਘੋਸ਼ਣਾ

photo

 

ਇਸਲਾਮਾਬਾਦ: ਗੁਆਂਢੀ ਦੇਸ਼ ਪਾਕਿਸਤਾਨ ਹੜ੍ਹਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ।  ਇਸ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਨੇ 'ਰਾਸ਼ਟਰੀ ਐਮਰਜੈਂਸੀ' ਦਾ ਐਲਾਨ ਕੀਤਾ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮਦਦ ਮੰਗੀ ਹੈ।

 

 ਜਾਣਕਾਰੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਯੂਨਾਈਟਿਡ ਕਿੰਗਡਮ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਹੈ ਅਤੇ ਉਹ ਕਤਰ ਤੋਂ ਵਾਪਸ ਆ ਕੇ ਹੜ੍ਹ ਰਾਹਤ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ।

 

 

 ਦੇਸ਼ 'ਚ ਹੜ੍ਹ ਦੀ ਸਥਿਤੀ ਨੂੰ ਰਾਸ਼ਟਰੀ ਐਮਰਜੈਂਸੀ ਕਰਾਰ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਬਲੋਚਿਸਤਾਨ ਅਤੇ ਸਿੰਧ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਨਜਿੱਠਣ ਲਈ ਰਾਸ਼ਟਰੀ ਭਾਵਨਾ ਦੀ ਲੋੜ ਹੈ। ਦੇਸ਼ ਵਿੱਚ ਮੀਂਹ ਕਾਰਨ ਆਏ ਹੜ੍ਹਾਂ ਵਿੱਚ ਹੁਣ ਤੱਕ 343 ਬੱਚਿਆਂ ਸਮੇਤ 937 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਘੱਟੋ-ਘੱਟ 3 ਕਰੋੜ ਲੋਕ ਬੇਘਰ ਹੋ ਚੁੱਕੇ ਹਨ।