ਲੈਂਡਿੰਗ ਦੌਰਾਨ ਰਨਵੇਅ ਤੋਂ ਫਿਸਲ ਕੇ ਝੀਲ 'ਚ ਵੜਿਆ ਜਹਾਜ਼

ਏਜੰਸੀ

ਖ਼ਬਰਾਂ, ਕੌਮਾਂਤਰੀ

ਜਹਾਜ਼ 'ਚ ਸਵਾਰ 3 ਲੋਕਾਂ ਨੂੰ ਬਚਾ ਲਿਆ ਗਿਆ

During landing, the plane slipped from the runway

 

ਫਰਾਂਸ: ਮੋਂਟਪੇਲੀਅਰ ਸ਼ਹਿਰ ਦੇ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਰਨਵੇਅ ਦੇ ਨੇੜੇ ਇਕ ਝੀਲ 'ਚ ਵਿਚ ਅੱਧਾ ਡੁੱਬ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿ ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਤੋਂ ਬਾਅਦ ਅਣਮਿੱਥੇ ਸਮੇਂ ਲਈ ਹਵਾਈ ਅੱਡੇ ਨੂੰ ਯਾਤਰੀਆਂ ਅਤੇ ਕਾਰਗੋ ਉਡਾਣਾਂ ਲਈ ਬੰਦ ਕਰ ਦਿੱਤਾ ਗਿਆ। ਇਸ ਹਾਦਸੇ ਵਿਚ ਜਹਾਜ਼ ਦਾ ਅਗਲਾ ਹਿੱਸਾ ਲਗਭਗ ਅੱਧਾ ਪਾਣੀ ਵਿਚ ਚਲਾ ਗਿਆ। 

ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਰਨਵੇਅ ਅਤੇ ਝੀਲ ਦੇ ਵਿਚਕਾਰ ਪਿਆ ਹੋਇਆ ਹੈ। ਜਾਣਕਾਰੀ ਮੁਤਾਬਕ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਗੋ ਜਹਾਜ਼ ਬੋਇੰਗ 737 ਸ਼ਨੀਵਾਰ ਸਵੇਰੇ ਪੈਰਿਸ ਚਾਰਲਸ ਡੀ ਗੌਲ ਹਵਾਈ ਅੱਡੇ ਤੋਂ ਮੋਂਟਪੇਲੀਅਰ ਲਈ ਰਵਾਨਾ ਹੋਇਆ ਸੀ।

ਮੋਂਟਪੇਲੀਅਰ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਜਹਾਜ਼ ਰਨਵੇਅ ਤੋਂ ਅੱਗੇ ਨਿਕਲ ਗਿਆ ਅਤੇ ਨੇੜੇ ਦੀ ਝੀਲ ਵਿਚ ਡੁੱਬ ਗਿਆ। ਜਹਾਜ਼ 'ਚ ਸਵਾਰ 3 ਲੋਕਾਂ ਨੂੰ ਬਚਾ ਲਿਆ ਗਿਆ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜਹਾਜ਼ ਦਾ ਇੱਕ ਇੰਜਣ ਵੀ ਪਾਣੀ ਵਿਚ ਡੁੱਬ ਗਿਆ ਹੈ।