ਇਰਾਕ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ‘ਚ 24 ਦੀ ਮੌਤ, 2000 ਜ਼ਖਮੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਰਾਕ ਸਰਕਾਰ ਨੇ ਕਿਹਾ ਕਿ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਜਨ ਸੇਵਾਵਾਂ ਦੀ ਕਮੀ ਦੇ ਵਿਰੋਧ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 24 ਹੋ ਗਈ

24 killed as fresh protests engulf Iraq

ਬਗਦਾਦ: ਇਰਾਕ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਜਨ ਸੇਵਾਵਾਂ ਦੀ ਕਮੀ ਦੇ ਵਿਰੋਧ ਵਿਚ ਦੇਸ਼ ਭਰ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 24 ਹੋ ਗਈ ਅਤੇ 2000 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਮੁਤਾਬਕ ਇਰਾਕੀ ਮਨੁੱਖੀ ਅਧਿਕਾਰਾਂ ਦੇ ਸੁਤੰਤਰ ਹਾਈ ਕਮਿਸ਼ਨ (ਆਈਐਚਸੀਐਚਆਰ) ਵੱਲੋਂ ਜਾਰੀ ਬਿਆਨ ਦੇ ਅਨੁਸਾਰ ਅੱਥਰੂ ਗੈਸ ਦੇ ਗੋਲਿਆਂ ਨਾਲ ਦਮ ਘੁੱਟਣ ਜਾਂ ਸੂਬਾ ਸਰਕਾਰਾਂ ਅਤੇ ਰਾਜਨੀਤਕ ਦਲਾਂ ਦੇ ਦਫ਼ਤਰਾਂ ਦੀ ਸੁਰੱਖਿਆ ਕਰਨ ਵਾਲੇ ਸੁਰੱਖਿਆਕਰਮੀਆਂ ਦੀ ਗੋਲੀ ਲੱਗਣ ਨਾਲ 24 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ।

ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਨੂੰ ਮਿਲਾ ਕੇ ਜ਼ਖਮੀਆਂ ਦੀ ਗਿਣਤੀ ਵਧ ਕੇ 2,047 ਹੋ ਗਈ ਹੈ ਅਤੇ ਰਾਜਧਾਨੀ ਬਗਦਾਦ ਵਿਚ ਸਭ ਤੋਂ ਜ਼ਿਆਦਾ ਜ਼ਖਮੀ ਹੋਏ ਹਨ। ਬਿਆਨ ਅਨੁਸਾਰ, ‘ਸਭ ਤੋਂ ਜ਼ਿਆਦਾ ਮੌਤਾਂ ਗੋਲੀ ਲੱਗਣ, ਅੱਥਰੂ ਗੈਸ ਜਾਂ ਰਬੜ ਦੀਆਂ ਗੋਲੀਆਂ ਲੱਗਣ ਨਾਲ ਹੋਈਆਂ ਹਨ’। ਸ਼ੁੱਕਰਵਾਰ ਨੂੰ ਸ਼ੁਰੂਆਤ ਵਿਚ ਟਿਰਗਿਸ ਨਦੀ ਦੇ ਪੂਰਬੀ ਪਾਸੇ ਸੈਕੜੇ ਪ੍ਰਦਰਸ਼ਨਕਾਰੀਆਂ ਨੇ ਜਲੂਸ ਕੱਢਿਆ। ਇਸ ਤੋਂ ਪਹਿਲਾਂ ਇਸੇ ਮਹੀਨੇ ਬਗਦਾਦ ਅਤੇ ਹੋਰ ਮੱਧ ਅਤੇ ਦੱਖਣੀ ਪ੍ਰਾਂਤਾਂ ਵਿਚ ਇਸੇ ਕਾਰਨ ਹੋਏ ਪ੍ਰਦਰਸ਼ਨਾਂ ਵਿਚ ਸੁਰੱਖਿਆਕਰਮੀਆਂ ਸਮੇਤ 157 ਲੋਕਾਂ ਦੀ ਮੌਤ ਹੋ ਗਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।