ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿ ਦੇ ਗੁਰਦੁਆਰਿਆਂ ਦਰਮਿਆਨ ਬਣ ਰਿਹਾ ਚੌਂਕ
ਗੁਰਦੁਆਰਾ ਪੱਟੀ ਸਾਹਿਬ ਅਤੇ ਬਲਿਲਾ ਸਾਹਿਬ ਵਿਚਕਾਰ ਬਣ ਰਿਹਾ ਚੌਂਕ
ਪਾਕਿਸਤਾਨ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿ ਸਥਿਤ ਗੁਰਦੁਆਰਾ ਪੱਟੀ ਸਾਹਿਬ ਅਤੇ ਗੁਰਦੁਆਰਾ ਬਲਿਲਾ ਸਾਹਿਬ ਨੂੰ ਜਾਂਦੇ ਰਸਤੇ ਦੇ ਦਰਮਿਆਨ ਇੱਕ ਖੂਬਸੂਰਤ ਚੌਂਕ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਪਾਕਿ ਤਹਿਤ ਸਿੱਖਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇੱਕ ਵੀਡੀਓ ਜ਼ਰੀਏ ਇਸ ਉਸਾਰੇ ਜਾ ਰਹੇ ਚੌਂਕ ਦੀ ਜਾਣਕਾਰੀ ਵੀ ਦਿੱਤੀ ਗਈ ਹੈ।
ਦੱਸ ਦਈਏ ਕਿ ਚੌਂਕ ਦੇ ਉਪਰ ਇੱਕ ਵਿਸ਼ਾਲ ਖੰਡਾ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਦੇ ਕਿ ਨਿਰਮਾਣ ਕੰਮ ਵੀ ਪੂਰਾ ਹੋ ਚੁੱਕਿਆ ਹੈ। ਪਾਕਿ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਲਈ ਪਾਕਿ ਸਿੱਖ ਇਮਰਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਨਹੀਂ ਥੱਕ ਰਹੇ। ਦੱਸ ਦਈਏ ਕਿ ਪ੍ਰਕਾਸ਼ ਪੁਰਬ ਦੇ ਆਉਣ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਇਸ ਚੌਂਕ ਦਾ ਨਿਰਮਾਣ ਪੂਰਾ ਹੋ ਚੁੱਕਿਆ ਹੋਵੇਗੀ।
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜਗ੍ਹਾ ਜਗ੍ਹਾ 'ਤੇ ਸਮਾਗਮ ਕਰਵਾਏ ਜਾ ਰਹੇ ਹਨ। ਬਸ ਹੁਣ ਸਿੱਖਾਂ ਨੂੰ ਉਡੀਕ ਹੈ ਉਸ ਦਿਨ ਦੀ ਜਿਸ ਦਿਨ ਉਹ ਕਰਤਾਰਪੁਰ ਲਾਂਘੇ ਦੇ ਦਰਸ਼ਨ ਕਰਨਗੇ। ਦਸ ਦਈਏ ਕਿ ਇਹ ਲਾਂਘਾ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਤੇ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ।
ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਤੱਕ ਲਾਂਘੇ ਦੀ ਉਸਾਰੀ ਕੀਤੀ ਜਾ ਰਹੀ ਹੈ ਜਦਕਿ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਭਾਰਤ ਨਿਰਮਾਣ ਕਾਰਜ ਕਰਵਾ ਰਿਹਾ ਹੈ। ਲਾਹੌਰ ਤੋਂ 125 ਕਿਲੋਮੀਟਰ ਦੂਰ ਨਾਰੋਵਾਲ ’ਚ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ 16 ਸਤੰਬਰ ਨੂੰ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੇ ਆਏ ਵਫ਼ਦ ਨੂੰ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਦੱਸਿਆ ਸੀ ਕਿ ਲਾਂਘੇ ਦਾ ਕੰਮ 86 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਇਹ ਸੰਗਤ ਲਈ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।