ਨਨਕਾਣਾ ਸਾਹਿਬ 'ਚ ਬਾਬਾ ਗੁਰੂ ਨਾਨਕ ਯੂਨੀਵਰਸਟੀ ਦਾ ਨੀਂਹ ਪੱਥਰ 28 ਅਕਤੂਬਰ ਨੂੰ

ਏਜੰਸੀ

ਖ਼ਬਰਾਂ, ਕੌਮਾਂਤਰੀ

ਨਨਕਾਣਾ ਸਾਹਿਬ ਵਿਖੇ ਬਾਬੇ ਨਾਨਕ ਦੇ ਨਾਂ 'ਤੇ ਬਣ ਰਹੀ ਯੂਨੀਵਰਸਟੀ ਦਾ ਨੀਂਹ ਪੱਥਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 28 ਅਕਤੂਬਰ ਨੂੰ ਰੱਖਣਗੇ।

Nankana Sahib

ਇਸਲਾਮਾਬਾਦ : ਨਨਕਾਣਾ ਸਾਹਿਬ ਵਿਖੇ ਬਾਬੇ ਨਾਨਕ ਦੇ ਨਾਂ 'ਤੇ ਬਣ ਰਹੀ ਯੂਨੀਵਰਸਟੀ ਦਾ ਨੀਂਹ ਪੱਥਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 28 ਅਕਤੂਬਰ ਨੂੰ ਰੱਖਣਗੇ। ਇਮਰਾਨ ਖ਼ਾਨ ਸੋਮਵਾਰ ਨੂੰ ਸਵੇਰੇ 11 ਵਜੇ ਬਾਬਾ ਗੁਰੂ ਨਾਨਕ ਯੂਨੀਵਰਸਟੀ ਦਾ ਨੀਂਹ ਪੱਥਰ ਰਖਣਗੇ।

ਇਸ ਲਈ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਨਨਕਾਣਾ ਸਾਹਿਬ ਵਿਖੇ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ, ਹੋਰਨਾਂ ਸੂਬਿਆਂ ਦੇ ਮੰਤਰੀ ਅਤੇ ਵਿਦੇਸ਼ੀ ਰਾਜਦੂਤ ਵੀ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਨੇ ਵੀਰਵਾ ਨੂੰ ਕਰਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਕੀਤੇ ਸਨ। ਪ੍ਰਧਾਨ ਮੰਤਰੀ ਇਮਰਾਨ ਖ਼ਾਨ 9 ਨਵੰਬਰ ਨੂੰ ਇਸ ਲਾਂਘੇ ਦਾ ਉਦਘਾਟਨ ਕਰਨਗੇ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।