ਖਾਲਿਸਤਾਨ ਸਮਰਥਕਾਂ ਦੀ ਕੈਪਟਨ ਨੂੰ ਧਮਕੀ, ‘ਅਸੀਂ ਇੱਥੇ ਖੜ੍ਹੇ ਹਾਂ, ਆ ਕੇ ਲੜਨਾ ਹੈ ਤਾਂ ਲੜ ਲਓ’!

ਏਜੰਸੀ

ਖ਼ਬਰਾਂ, ਕੌਮਾਂਤਰੀ

ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਨਾਲ ਮੁਲਾਕਾਤ ਕੀਤੀ ਸੀ।

Khalistan supporters threaten captain

ਲੰਡਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੰਗਲੈਂਡ ਦੌਰੇ ਦੌਰਾਨ ਖਾਲਿਸਤਾਨ ਸਮਰਥਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸਐਫਜੇ ਸਮਰਥਕਾਂ ਦੁਆਰਾ ਵਿਰੋਧ ਕੀਤੇ ਜਾਣ ਦੀ ਇਕ ਵੀਡੀਉ ਵੀ ਸਾਹਮਣੇ ਆਈ ਹੈ ਜਿਸ ਵਿਚ ਉਹ ਪ੍ਰਦਰਸ਼ਨ ਕਰ ਖਾਲਿਸਤਾਨ ਜ਼ਿੰਦਾਬਾਦ ਅਤੇ ਰੈਫਰੈਂਡਮ 2020 ਦੇ ਸਮਰਥਨ ਵਿਚ ਨਾਅਰੇ ਲਗਾ ਰਹੇ ਹਨ। ਦਰਅਸਲ ਮੁੱਖ ਮੰਤਰੀ ਅਮਰਿੰਦਰ ਪੰਜਾਬ ਵਿਚ ਵਿਦੇਸ਼ੀ ਨਿਵੇਸ਼ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।

ਕੈਪਟਨ ਨੇ ਕਿਹਾ ਕਿ ਸੰਸਥਾ ਦੇ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਦਾ ਇਕੋ ਉਦੇਸ਼ ਸਿੱਖ ਕੌਮ ਵਿਚ ਫੁੱਟ ਪਾ ਕੇ ਦੇਸ਼ ਅਤੇ ਪੰਜਾਬ ਨੂੰ ਵੰਡਣਾ ਹੈ। ਗੁਰੂ ਨਾਨਕ ਦੇਵ ਜੀ ਦੇ ‘ਰੱਬ ਇਕ ਹੈ’ ਦੇ ਵਿਚਾਰ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਗੁਆਂਢੀ ਦੇਸ਼ ਨਾਲ ਦੋਸਤਾਨਾ ਸਬੰਧਾਂ ਦੀ ਗੱਲ ਤੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਕਾਫ਼ੀ ਸਮੇਂ ਤੋਂ ਬਹੁਤ ਕੁੱਝ ਸਹਿਆ ਹੈ ਅਤੇ ਹੁਣ ਸਹੀ ਸਮਾਂ ਹੈ ਆਓ ਅਸੀਂ ਪਿਛਲੀ ਕੁੜੱਤਣ ਨੂੰ ਭੁੱਲ ਜਾਈਏ ਅਤੇ ਦੋਸਤੀ ਅਤੇ ਭਾਈਚਾਰੇ ਦੇ ਨਾਲ ਵਿਕਾਸ ਦੇ ਰਾਹ ਤੇ ਅੱਗੇ ਵਧੀਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।