ਅਮਰੀਕਾ 'ਚ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਸਫਾਰਤਖਾਨੇ ਸਾਹਮਣੇ ਕੀਤਾ ਪ੍ਰਦਰਸ਼ਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਜਿਥੇ ਸਥਾਨਕ ਸਿੱਖ ਭਾਈਚਾਰੇ ਵੱਲੋਂ ਇਸ ਘਟਨਾ ਦੀ ਆਲੋਚਨਾ ਕੀਤੀ ਗਈ ਹੈ ਉਥੇ ਹੀ ਭਾਰਤ ਸਰਕਾਰ ਦੇ ਸੂਤਰਾਂ ਨੇ ਇਸ ਨੂੰ ਫਲਾਪ ਸ਼ੋਅ ਕਰਾਰ ਦਿਤਾ ਹੈ।

Embassy of India Washington, DC USA

ਵਾਸ਼ਿੰਗਟਨ : ਵਾਸ਼ਿੰਗਟਨ ਸਥਿਤ ਭਾਰਤੀ ਸਫਾਰਤਖਾਨੇ ਸਾਹਮਣੇ ਖਾਲਿਸਤਾਨੀ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਹਨਾਂ ਨੇ ਗਣਤੰਤਰ ਦਿਵਸ ਦੇ ਮੌਕੇ ਤਿਰੰਗਾ ਜਲਾਉਣ ਦੀ ਕੋਸ਼ਿਸ਼ ਕੀਤੀ। ਜਿਥੇ ਸਥਾਨਕ ਸਿੱਖ ਭਾਈਚਾਰੇ ਵੱਲੋਂ ਇਸ ਘਟਨਾ ਦੀ ਆਲੋਚਨਾ ਕੀਤੀ ਗਈ ਹੈ ਉਥੇ ਹੀ ਭਾਰਤ ਸਰਕਾਰ ਦੇ ਸੂਤਰਾਂ ਨੇ ਇਸ ਨੂੰ ਫਲਾਪ ਸ਼ੋਅ ਕਰਾਰ ਦਿਤਾ ਹੈ।

ਖ਼ਬਰਾਂ ਮੁਤਾਬਕ ਨਵੀਂ ਦਿੱਲੀ ਦੇ ਸਰਕਾਰੀ ਸੂਤਰਾਂ ਨੇ ਕਿਹਾ ਹੈ ਕਿ ਵਾਸ਼ਿੰਗਟਨ ਵਿਚ ਭਾਰਤੀ ਦੂਤਘਰ ਦੇ ਬਾਹਰ ਲਗਭਗ 15-20 ਲੋਕਾਂ ਦੀ ਮੌਜੂਦਗੀ ਵਾਲਾ ਖਾਲਿਸਤਾਨੀ ਸਮਰਥਕਾਂ ਦਾ ਪ੍ਰਦਰਸ਼ਨ ਇਕ ਨਾਕਾਮਯਾਬ ਪ੍ਰੋਗਰਾਮ ਰਿਹਾ। ਉਹਨਾਂ ਦੇ ਮੁਕਾਬਲੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਉਤਸ਼ਾਹੀ ਅਤੇ ਦੇਸ਼ਭਗਤ ਭਾਰਤੀਆਂ ਦੀ ਗਿਣਤੀ ਕਿਤੇ ਵੱਧ ਸੀ।  

ਉਹਨਾਂ ਕਿਹਾ ਕਿ ਖਾਸਿਲਤਾਨੀ ਸਮਰਥਕਾਂ ਨੇ ਪ੍ਰਦਰਸ਼ਨ ਕਰਕੇ ਖੋਖਲਾ ਦਾਅਵਾ ਕੀਤਾ ਹੈ ਕਿ ਉਸ ਦੇ ਕੋਲ ਵੱਡੇ ਪੱਧਰ 'ਤੇ ਸਮਰਥਨ ਹੈ। ਉਹ ਪਾਕਿਸਤਾਨ ਵੱਲੋਂ ਸਮਰਥਨ ਪ੍ਰਾਪਤ ਇਕ ਸੰਗਠਨ ਹੈ ਜੋ ਸਮੱਸਿਆ ਖੜੀ ਕਰਨ ਲਈ ਇਸਲਾਮਾਬਾਦ ਦੇ ਨਾਪਾਕ ਇਰਾਦਿਆਂ ਨੂੰ ਸਾਹਮਣੇ ਲਿਆ ਰਿਹਾ ਹੈ। ਅਸਲ ਵਿਚ ਜ਼ਿਆਦਾਤਰ ਪ੍ਰਦਰਸ਼ਨਕਾਰੀ ਪਾਕਿਸਤਾਨੀ ਸੀ।

ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ ਅਤੇ ਸਥਾਨਕ ਪਾਕਿਸਤਾਨੀ ਮੀਡੀਆ ਦੀ ਹਾਜ਼ਰੀ ਵਿਚ ਭਾਰਤੀ ਝੰਡਾ ਜਲਾਉਣ ਦੀ ਕੋਸ਼ਿਸ਼ ਕੀਤੀ। ਭਾਰਤ ਸਰਕਾਰ ਦੇ ਸੂਤਰਾਂ ਮੁਤਾਬਕ ਖਾਲਿਸਤਾਨ ਸਮਰਥਕਾਂ ਨੇ ਅਪਣੀ ਵੈਬਸਾਈਟ 'ਤੇ ਦਾਅਵਾ ਕੀਤਾ ਕਿ ਉਹਨਾਂ ਨੇ ਦੂਤਘਰ ਦੇ ਬਾਹਰ ਝੰਡਾ ਲਹਿਰਾਇਆ ਜੋ ਕਿ ਪੂਰੀ ਤਰ੍ਹਾਂ ਗਲਤ ਹੈ

ਕਿਉਂਕਿ ਦਿਖਾਈਆਂ ਗਈਆਂ ਤਸਵੀਰਾਂ ਜਾਂ ਵੀਡੀਓ ਵਿਚ ਅਜਿਹੀ ਕੋਈ ਘਟਨਾ ਨਹੀਂ ਹੋਈ ਹੈ। ਉਹਨਾਂ ਕਿਹਾ ਕਿ ਨਾਕਾਮਯਾਬ ਪ੍ਰੋਗਰਾਮ ਨੂੰ ਲੁਕਾਉਣ ਲਈ ਅਜਿਹਾ ਦਾਅਵਾ ਕੀਤਾ ਗਿਆ ਹੈ। ਖਾਲਿਸਤਾਨੀ ਸਮਰਕਾਂ ਦੀ ਤੁਲਨਾ ਵਿਚ ਭਾਰਤੀ ਮੂਲ ਦੇ ਅਮਰੀਕੀ ਲੋਕਾਂ ਦੀ ਹਾਜ਼ਰੀ ਵੱਧ ਸੀ, ਜਿਹਨਾਂ ਨੇ ਵੰਦੇ ਮਾਤਰਮ ਅਤੇ ਭਾਰਤ ਤਿਰੰਗਾ ਲਹਿਰਾਇਆ।

ਪਾਕਿਸਤਾਨੀ ਮੀਡੀਆ ਦੀ ਹਾਜ਼ਰੀ ਵਿਚ ਖਾਲਿਸਤਾਨੀ ਸਮਰਥਕ ਦੂਤਘਰ ਸਾਹਮਣੇ ਇਕੱਠੇ ਹੋਏ ਅਤੇ ਭਾਰਤੀ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ। ਉਹਨਾਂ ਨੇ ਹਰੇ ਰੰਗ ਦਾ ਇਕ ਝੰਡਾ ਜਲਾਇਆ ਜਿਸ 'ਤੇ ਐਸ ਲਿਖਿਆ ਹੋਇਆ ਸੀ। ਭਾਰਤੀ ਮੂਲ ਦੇ ਅਮਰੀਕੀ ਲੋਕਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਗਤੀਰੋਧ ਨੂੰ ਮੁੱਖ ਰੱਖਦੇ ਹੋਏ ਸਥਾਨਕ ਕਾਨੂੰਨ ਲਾਗੂ ਕਰਨ ਵਾਲਿਆਂ ਨੇ ਭਾਰਤੀ ਝੰਡਾ ਜਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ।