ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਟਰੈਵਲ ਐਡਵਾਈਜ਼ਰੀ,'ਭਾਰਤ ਨੂੰ ਲੈ ਕੇ ਕਹੀ ਇਹ ਗੱਲ'

ਏਜੰਸੀ

ਖ਼ਬਰਾਂ, ਕੌਮਾਂਤਰੀ

ਸਰਕਾਰ ਕਈ ਹੋਰ ਦੇਸ਼ਾਂ 'ਤੇ ਯਾਤਰਾ ਪਾਬੰਦੀ ਲਗਾਉਣ ਦੀ ਵੀ ਕਰ ਰਹੀ ਤਿਆਰੀ

Joe Biden

ਵਾਸ਼ਿੰਗਟਨ: ਅਮਰੀਕਾ ਦੀ ਨਵੀਂ ਸਰਕਾਰ ਵੱਲੋਂ ਜਾਰੀ ਕੀਤੀ ਗਈ ਟਰੈਵਲ ਐਡਵਾਈਜ਼ਰੀ ਵਿਚ ਵੀ ਭਾਰਤ ਦਾ ਜ਼ਿਕਰ ਹੈ। ਬਾਈਡਨ ਪ੍ਰਸ਼ਾਸਨ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਇਸ ਸਮੇਂ ਉਨ੍ਹਾਂ ਨੂੰ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਦੀ ਯਾਤਰਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਐਡਵਾਈਜ਼ਰੀ  ਵਿਚ ਕਿਹੈ ਗਿਆ ਹੈ ਕਿ  ਕੋਰੋਨਾ ਮਹਾਂਮਾਰੀ ਅਤੇ ਅੱਤਵਾਦ ਦੇ ਮੱਦੇਨਜ਼ਰ ਇਨ੍ਹਾਂ ਦੇਸ਼ਾਂ ਦੀ ਯਾਤਰਾ ਦੀ ਯੋਜਨਾ 'ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰ ਕਈ ਹੋਰ ਦੇਸ਼ਾਂ 'ਤੇ ਯਾਤਰਾ ਪਾਬੰਦੀ ਲਗਾਉਣ ਦੀ ਵੀ ਤਿਆਰੀ ਕਰ ਰਹੀ ਹੈ।

 ਲੈਵਲ 4 ਵਿਚ  ਆਉਂਦਾ ਹੈ ਭਾਰਤ
ਅਮਰੀਕੀ ਵਿਦੇਸ਼ ਮੰਤਰਾਲੇ ਦੀ ਤਰਫੋਂ, ਇਹ ਕਿਹਾ ਗਿਆ ਹੈ ਕਿ ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਨਿਰੰਤਰ ਘਟ ਰਹੇ ਹਨ, ਪਰ ਫਿਰ ਵੀ ਭਾਰਤ ਪੱਧਰ 4 ਵਿੱਚ ਆ ਜਾਂਦਾ ਹੈ ਜੋ ਯਾਤਰਾ ਦੇ ਮਾਮਲੇ ਵਿੱਚ ਸਭ ਤੋਂ ਭੈੜਾ ਹੈ।

ਮੰਤਰਾਲੇ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਜਾਨ ਦਾ ਖ਼ਤਰਾ ਹੋ ਸਕਦਾ ਹੈ, ਇਸ ਲਈ ਅਮਰੀਕੀ ਨਾਗਰਿਕਾਂ ਨੂੰ ਉਥੇ ਨਹੀਂ ਜਾਣਾ ਚਾਹੀਦਾ। ਇਸਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਨਾਗਰਿਕਾਂ ਨੂੰ ਵੀ ਅਫਗਾਨਿਸਤਾਨ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।