ਬੰਦੀ ਸਿੰਘਾਂ ਦੀ ਰਿਹਾਈ ਦਾ ਸੇਕ UK ਤੱਕ ਪਹੁੰਚਿਆ, ਲੰਡਨ ਭਾਰਤੀ ਅੰਬੈਸੀ ਦੇ ਬਾਹਰ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਯੂਕੇ ਭਰ ਤੋਂ ਪੰਥਕ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Bandi Singh

 

ਲੰਡਨ : ਯੂਕੇ 'ਚ ਸਿੱਖਾਂ ਅਤੇ ਕਸ਼ਮੀਰੀ ਜਥੇਬੰਦੀਆਂ ਨੇ ਗਣਤੰਤਰ ਦਿਵਸ 'ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਕੈਨੇਡਾ, ਜਰਮਨੀ, ਇਟਲੀ, ਅਮਰੀਕਾ ਦੀਆਂ ਭਾਰਤੀ ਅੰਬੈਸੀਆਂ ਦੇ ਬਾਹਰ ਸਿੱਖਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਕੀਤਾ ਗਿਆ। ਲੰਡਨ ਦੇ ਮੁੱਖ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਦੇ ਬਾਹਰ ਭਾਰਤ ਦੀਆਂ ਜੇਲ੍ਹਾਂ 'ਚ ਲੰਮੇ ਸਮੇਂ ਤੋਂ ਸਜ਼ਾ ਭੁਗਤ ਰਹੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਯੂਕੇ ਭਰ ਤੋਂ ਪੰਥਕ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਪੰਥਕ ਆਗੂ ਜੋਗਾ ਸਿੰਘ ਬਰਮਿੰਘਮ, ਕੁਲਵੰਤ ਸਿੰਘ ਮੁਠੱਡਾ, ਮਨਜੀਤ ਸਿੰਘ ਸਮਰਾ, ਬਲਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਕੂਨਰ, ਜਸਪਾਲ ਸਿੰਘ ਵਡਾਲਾ ਤੇ ਮਨਪ੍ਰੀਤ ਸਿੰਘ ਡਰਬੀ ਨੇ ਭਾਰਤੀ ਲੋਕਤੰਤਰ ਦਾ ਦੋਗਲਾਪਨ ਉਜਾਗਰ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਵਸ਼ਿੰਦਰ ਸਿੰਘ ਡੱਲੇਵਾਲ, ਨਿਰਮਲ ਸਿੰਘ ਸੰਧੂ, ਮਨਪ੍ਰੀਤ ਸਿੰਘ ਖਾਲਸਾ ਤੇ ਅਮਰੀਕ ਸਿੰਘ ਸਹੋਤਾ ਤੋਂ ਇਲਾਵਾ ਸਿੱਖ ਤੇ ਕਸ਼ਮੀਰੀ ਹਾਜ਼ਰ ਸਨ।

ਇਹ ਵੀ ਪੜ੍ਹੋ -  ਯੂਕਰੇਨ 'ਤੇ ਰੂਸ ਦਾ ਹਮਲਾ, 11 ਲੋਕਾਂ ਦੀ ਦਰਦਨਾਕ ਮੌਤ, ਅਮਰੀਕਾ ਨੇ ਜਤਾਇਆ ਦੁੱਖ 

ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਬਣਾ ਕੇ ਪੰਜਾਬ ਅਤੇ ਕਸ਼ਮੀਰ ਦੇ ਲੋਕਾਂ ਤੋਂ ਸਵੈ-ਨਿਰਣੇ ਦੇ ਅਧਿਕਾਰ ਦੀ ਦੁਰਵਰਤੋਂ ਕੀਤੀ ਗਈ ਸੀ। ਵਕੀਲ ਰਣਜੀਤ ਸਿੰਘ ਸਰਾਏ, ਕੋਆਰਡੀਨੇਟਰ, ਸਵੈ-ਨਿਰਧਾਰਨ ਕੌਂਸਲਰ ਨੇ ਕਿਹਾ ਕਿ ਪੰਜਾਬ ਅਤੇ ਕਸ਼ਮੀਰ ਵਿਚ ਸ਼ਾਂਤੀਪੂਰਨ ਸੰਘਰਸ਼ ਦੇ ਹੱਲ ਨੂੰ ਸੁਰੱਖਿਅਤ ਕਰਨ ਲਈ ਵਿਸ਼ਵ ਫੌਰੀ ਤੌਰ 'ਤੇ ਭਾਰਤੀ ਰਾਜ ਨੂੰ ਜਵਾਬਦੇਹ ਬਣਾਅ ਤੇ ਉਸ ਨੂੰ ਅੰਤਰਰਾਸ਼ਟਰੀ ਕਾਨੂੰਨਾਂ ਦੇ ਅਧੀਨ ਆਪਣੀਆਂ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਲਈ ਮਜਬੂਰ ਕਰੇ।