Arvind Kejriwal News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਟਿੱਪਣੀ ਦਾ ਮਾਮਲਾ; ਭਾਰਤ ਨੇ ਅਮਰੀਕੀ ਡਿਪਲੋਮੈਟ ਨੂੰ ਕੀਤਾ ਤਲਬ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ 'ਤੇ ਸਖਤ ਵਿਰੋਧ ਦਰਜ ਕਰਵਾਇਆ

India Summons US Diplomat Over Comments On Arvind Kejriwal's Arrest

Arvind Kejriwal News:  ਭਾਰਤ ਨੇ ਬੁੱਧਵਾਰ ਨੂੰ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ 'ਤੇ ਸਖਤ ਵਿਰੋਧ ਦਰਜ ਕਰਵਾਇਆ।

ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ ਵਿਚ ਤਲਬ ਕੀਤਾ ਸੀ। ਇਹ ਮੀਟਿੰਗ 30 ਮਿੰਟ ਤੋਂ ਵੱਧ ਚੱਲੀ। ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਸੀ ਕਿ ਵਾਸ਼ਿੰਗਟਨ "ਮੁੱਖ ਮੰਤਰੀ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਦਾ ਹੈ।"

ਨਿਊਜ਼ ਏਜੰਸੀ 'ਰਾਇਟਰਜ਼' ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਮਲੇ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ, ''ਅਸੀਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਅਸੀਂ ਇਸ ਮਾਮਲੇ 'ਚ ਪਾਰਦਰਸ਼ੀ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰਦੇ ਹਾਂ।''

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਉਹ 28 ਮਾਰਚ ਤਕ ਏਜੰਸੀ ਦੀ ਹਿਰਾਸਤ ਵਿਚ ਹਨ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਸ ਨੀਤੀ ਨੂੰ ਬਾਅਦ ਵਿਚ ਰੱਦ ਕਰ ਦਿਤਾ ਗਿਆ ਸੀ।

(For more Punjabi news apart from India Summons US Diplomat Over Comments On Arvind Kejriwal's Arrest, stay tuned to Rozana Spokesman)