ਯੁੱਧ ਲਈ ਰਹਿਣ ਤਿਆਰ! ਚੀਨ ਦੇ ਰਾਸ਼ਟਰਪਤੀ ਨੇ ਫੌਜੀ ਸਮਰੱਥਾ ਨੂੰ ਮਜ਼ਬੂਤ ​​ਕਰਨ ਦੇ ਦਿੱਤੇ ਆਦੇਸ਼  

ਏਜੰਸੀ

ਖ਼ਬਰਾਂ, ਕੌਮਾਂਤਰੀ

ਭਾਰਤ ਨਾਲ ਸਰਹੱਦੀ ਵਿਵਾਦ ਅਤੇ ਅਮਰੀਕਾ ਦੇ ਨਾਲ ਕੋਰੋਨਾਵਾਇਰਸ ਦੀ ਉਤਪਤੀ ਨੂੰ ਲੈ ਕੇ....

file photo

ਨਵੀਂ ਦਿੱਲੀ : ਭਾਰਤ ਨਾਲ ਸਰਹੱਦੀ ਵਿਵਾਦ ਅਤੇ ਅਮਰੀਕਾ ਦੇ ਨਾਲ ਕੋਰੋਨਾਵਾਇਰਸ ਦੀ ਉਤਪਤੀ ਨੂੰ ਲੈ ਕੇ ਚੱਲ ਰਹੇ ਗਤੀਰੋਧ ਦੇ ਵਿਚਕਾਰ ਚੀਨ ਨੇ ਮੰਗਲਵਾਰ ਨੂੰ ਇਕ ਵੱਡਾ ਕਦਮ ਚੁੱਕਿਆ ਹੈ।

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਦੀ ਹਥਿਆਰਬੰਦ ਸੈਨਾ ਨੂੰ ਫੌਜੀਆਂ ਦੀ ਸਿਖਲਾਈ ਨੂੰ ਮਜ਼ਬੂਤ ​​ਕਰਨ ਦੇ ਆਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਸਨੇ ਚੀਨ ਦੀ ਕੌਮੀ ਸੁਰੱਖਿਆ ਤੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਸਿੱਧੇ ਪ੍ਰਭਾਵ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਹੈ।

ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਪ੍ਰਕਾਸ਼ਤ ਖ਼ਬਰਾਂ ਅਨੁਸਾਰ ਸ਼ੀ ਜਿਨਪਿੰਗ ਨੇ ਕਿਹਾ ਹੈ ਦੇਸ਼ ਦੇ ਸੈਨਿਕਾਂ ਦੀ ਸਿਖਲਾਈ ਨੂੰ ਮਜ਼ਬੂਤ ​​ਕਰਨਾ ਅਤੇ ਯੁੱਧ ਦੀ ਤਿਆਰੀ ਕਰਨਾ, ਰਾਸ਼ਟਰੀ ਪ੍ਰਭੂਸੱਤਾ ਦੀ ਰੱਖਿਆ ਕਰਨਾ ਅਤੇ ਦੇਸ਼ ਦੀ ਸਮੁੱਚੀ ਰਣਨੀਤਕ ਸਥਿਰਤਾ ਦੀ ਰੱਖਿਆ ਕਰਨਾ ਮਹੱਤਵਪੂਰਨ ਹੈ। 

ਸ਼ੀ ਜਿਨਪਿੰਗ ਨੇ ਕਿਹਾ ਹੈ ਕਿ ਕੋਵਿਡ 19 ਨਾਲ ਲੜਨ ਵਿਚ ਚੀਨ ਦਾ ਪ੍ਰਦਰਸ਼ਨ ਫੌਜੀ ਸੁਧਾਰਾਂ ਦੀ ਸਫਲਤਾ ਨੂੰ ਦਰਸਾਉਂਦਾ ਹੈ। ਅਜਿਹੀ ਸਥਿਤੀ ਵਿੱਚ ਹਥਿਆਰਬੰਦ ਬਲਾਂ ਨੂੰ ਮਹਾਂਮਾਰੀ ਦੇ ਬਾਵਜੂਦ ਸਿਖਲਾਈ ਦੇ ਨਵੇਂ ਤਰੀਕੇ ਲੱਭਣ ਦੀ ਜ਼ਰੂਰਤ ਹੈ।

ਸ਼ੀ ਜਿਨਪਿੰਗ ਨੇ ਚੀਨ ਦੇ ਸਖ਼ਤ ਕੇਂਦਰੀ ਫੌਜੀ ਕਮਿਸ਼ਨ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਇਹ ਬਿਆਨ ਸੰਸਦ ਵਿੱਚ ਪੀਪਲਜ਼ ਲਿਬਰੇਸ਼ਨ ਆਰਮੀ ਅਤੇ ਪੀਪਲਜ਼ ਆਰਮਡ ਪੁਲਿਸ ਫੋਰਸ ਦੇ ਪ੍ਰਤੀਨਿਧੀਮੰਡਲ ਨਾਲ ਮੀਟਿੰਗ ਦੌਰਾਨ ਦਿੱਤੇ।

ਦੋ ਦਿਨ ਪਹਿਲਾਂ, ਚੀਨ ਦੇ ਚੋਟੀ ਦੇ ਕੂਟਨੀਤਕ ਵੈਂਗ ਯੀ ਨੇ ਕੁਝ ਯੂਐਸ ਰਾਜਨੇਤਾਵਾਂ ਦੀਆਂ ਅਫਵਾਹਾਂ ਫੈਲਾਉਣ ਦੀਆਂ ਕੋਸ਼ਿਸ਼ਾਂ ਦੀ ਸਖਤ ਅਲੋਚਨਾ ਕੀਤੀ ਕਿ ਚੀਨ ਕੋਰੋਨਾ ਵਾਇਰਸ ਮਹਾਂਮਾਰੀ ਲਈ ਜ਼ਿੰਮੇਵਾਰ ਹੈ।

ਵੈਂਗ ਨੇ ਕਿਹਾ ਸੀ ਅਮਰੀਕਾ ਚੀਨ ਨਾਲ ਆਪਣੇ ਸੰਬੰਧਾਂ ਨੂੰ ਨਵੀਂ ਸ਼ੀਤ ਯੁੱਧ ਵੱਲ ਵਧਾ ਰਿਹਾ ਹੈ। ਚੀਨ ਦੇ ਸਟੇਟ ਕੌਂਸਲਰ ਅਤੇ ਵਿਦੇਸ਼ ਮੰਤਰੀ ਨੇ ਵੀ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਅਮਰੀਕਾ ਦੇ ਝੂਠ ਨੂੰ ਨਕਾਰ ਦਿੱਤਾ।
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।