ਕਾਬੁਲ 'ਚ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਨੇੜੇ ਸਿੱਖ ਦੀ ਦੁਕਾਨ 'ਚ ਹੋਇਆ ਧਮਾਕਾ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਅਫ਼ਗ਼ਾਨਿਸਤਾਨ ਦੇ ਸਿੱਖ ਦੁਕਾਨਦਾਰ ਨੇ ਦਿਤੀ ਜਾਣਕਾਰੀ 

An explosion took place in a Sikh shop near Gurdwara Karte Parwan Sahib in Kabul

ਕਾਬੁਲ : ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਨੇੜੇ ਧਮਾਕਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਗੁਰਦੁਆਰਾ ਕਰਤੇ ਪਰਵਾਨ ਦੇ ਨੇੜੇ ਇਕ ਦੁਕਾਨ 'ਚ ਹੋਇਆ ਹੈ।

ਫ਼ਿਲਹਾਲ ਇਸ ਧਮਾਕੇ 'ਚ ਕਿਸੇ ਤਰਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਦੱਸ ਦੇਈਏ ਕਿ ਇਸ ਬਾਰੇ ਇੱਕ ਵੀਡੀਓ ਵਿਚ ਅਫ਼ਗ਼ਾਨਿਸਤਾਨ ਦੇ ਸਿੱਖ ਦੁਕਾਨਦਾਰ ਨੇ ਦੱਸਿਆ ਕਿ ਉਹ ਖਾਣਾ ਖਾ ਰਹੇ ਸਨ ਕਿ ਉਸ ਦੀ ਦੁਕਾਨ ਵਿਚ ਇਹ ਧਮਾਕਾ ਹੋਇਆ। ਜਾਣਕਾਰੀ ਅਨੁਸਾਰ ਸਿੱਖ ਦੀ ਦੁਕਾਨ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਦੇ ਬਿਲਕੁਲ ਨਜ਼ਦੀਕ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਯਾਨੀ 18 ਜੂਨ ਨੂੰ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ‘ਚ ਅੱਜ ਅੱਤਵਾਦੀਆਂ ਵਲੋਂ ਹਮਲਾ ਕੀਤਾ ਗਿਆ ਸੀ। ਜਿਸ ਵਿਚ ਇਕ ਸੁਰੱਖਿਆ ‘ਚ ਤਾਇਨਾਤ ਗਾਰਡ ਦੀ ਮੌਤ ਹੋ ਗਈ ਸੀ ਅਤੇ 2 ਜਣੇ ਗੰਭੀਰ ਜ਼ਖਮੀ ਹੋ ਗਏ ਸਨ।