New York News : ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਝਟਕਾ, ਬਾਈਡੇਨ ਦੇ ਨਾਗਰਿਕਤਾ ਦੇਣ ਦੇ ਪ੍ਰੋਗਰਾਮ 'ਤੇ ਕੋਰਟ ਨੇ ਲਗਾਈ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

New York News : ਇਸ ਪ੍ਰੋਗਰਾਮ ਨੂੰ ਫਿਲਹਾਲ ਟੈਕਸਾਸ ’ਚ ਇੱਕ ਜੱਜ ਨੇ ਰੋਕ ਦਿੱਤਾ ਹੈ

President Joe Biden

New York News : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰੋਗਰਾਮ ਅਦਾਲਤ ਵੱਲੋਂ ਰੋਕ ਦਿੱਤਾ ਗਿਆ ਹੈ। ਇਸ ਨਵੰਬਰ ਵਿੱਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਗੈਰ-ਕਾਨੂੰਨੀ ਪਰਵਾਸ ਇੱਕ ਅਹਿਮ ਮੁੱਦਾ ਹੈ। ਜਿਸ ਵਿੱਚ ਰਾਸ਼ਟਰਪਤੀ ਬਾਈਡੇਨ ਨੇ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਸੀ ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਗੈਰ-ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਕਾਨੂੰਨੀ ਨਾਗਰਿਕਤਾ ਪ੍ਰਦਾਨ ਕਰੇਗਾ, ਪਰ ਇਸ ਪ੍ਰੋਗਰਾਮ ਨੂੰ ਫਿਲਹਾਲ ਟੈਕਸਾਸ ਵਿੱਚ ਇੱਕ ਜੱਜ ਨੇ ਰੋਕ ਦਿੱਤਾ ਹੈ।

ਇਹ ਵੀ ਪੜੋ:Delhi News : PM ਮੋਦੀ ਨੇ ਯੂਕਰੇਨ ਦੌਰੇ ਦੇ 4 ਦਿਨ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਗੱਲਬਾਤ

ਬਾਈਡੇਨ ਪ੍ਰਸ਼ਾਸਨ ਦੇ ਪ੍ਰੋਗਰਾਮ ਦਾ ਰਿਪਬਲਿਕਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ।ਟੈਕਸਾਸ ਵਿੱਚ ਇੱਕ ਸੰਘੀ ਜੱਜ ਨੇ ਸੋਮਵਾਰ ਨੂੰ ਬਾਈਡੇਨ ਪ੍ਰਸ਼ਾਸਨ ਦੇ ਪ੍ਰੋਗਰਾਮ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ। ਇਹ ਪ੍ਰੋਗਰਾਮ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਪੰਜ ਲੱਖ ਗੈਰ-ਦਸ਼ਤਾਵੇਜ਼ੀ ਪ੍ਰਵਾਸੀਆਂ ਲਈ ਅਮਰੀਕਾ ਦੀ ਨਾਗਰਿਕਤਾ ਪ੍ਰਦਾਨ ਕਰ ਸਕਦਾ ਸੀ। ਟੈਕਸਾਸ ਦੇ ਅਗਵਾਈ ਹੇਠ 16 ਰਾਜਾਂ ਵੱਲੋਂ ਦਾਇਰ ਮੁਕੱਦਮੇ ਵਿਚ ਦਲੀਲ ਦਿੱਤੀ ਗਈ ਹੈ ਕਿ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਗਰੀਨ ਕਾਰਡ ਮਿਲਣ ਨਾਲ ਸੂਬਾ ਸਰਕਾਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ ਅਤੇ ਅਜਿਹੇ ਵਿਚ ਫੈਡਰਲ ਸਰਕਾਰ ਦੀ ਯੋਜਨਾ ਰੱਦ ਕਰ ਦਿਤੀ ਜਾਵੇ।

ਇਹ ਵੀ ਪੜੋ:Punjab and Haryana High Court : ਹੇਠਲੀਆਂ ਅਦਾਲਤਾਂ 'ਚ ਸੁਰੱਖਿਆ ਵਧਾਉਣ ਦੀ ਮੰਗ, ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਤੋਂ ਮੰਗਿਆ ਜਵਾਬ

ਟੈਕਸਾਸ ਦੇ ਉਤਰੀ ਜ਼ਿਲ੍ਹੇ ਦੀ ਅਦਾਲਤ ਵਿਚ ਦਾਇਰ ਮੁਕੱਦਮੇ ਵਿਚ ਦੋਸ਼ ਲਾਇਆ ਗਿਆ ਹੈ ਕਿ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਲਿਆਂਦੀ ਯੋਜਨਾ ਸਰਾਸਰ ਗੈਰਕਾਨੂੰਨੀ ਹੈ। ਗਰੀਨ ਕਾਰਡ ਯੋਜਨਾ ਵਿਰੁੱਧ ਟੈਕਸਾਸ ਵਿਚ ਮੁਕੱਦਮਾ ਦਾਇਰ ਕਰਨ ਵਾਲੇ ਰਾਜਾਂ ਵਿਚ ਐਲਾਬਾਮਾ, ਅਰਕੰਸਾ, ਫਲੋਰੀਡਾ, ਜਾਰਜੀਆ, ਆਇਓਵਾ, ਕੈਨਸਸ, ਲੂਈਜ਼ੀਆਨਾ, ਮਜ਼ੂਰੀ, ਨੌਰਥ ਡੈਕੋਟਾ, ਓਹਾਇਓ, ਸਾਊਥ ਕੈਰੋਲਾਈਨਾ, ਸਾਊਥ ਡੈਕੋਟਾ, ਟੈਨੇਸੀ ਅਤੇ ਵਯੋਮਿੰਗ ਸ਼ਾਮਲ ਹਨ।

(For more news apart from Court blocks Biden's citizenship program in blow to undocumented immigrants News in Punjabi, stay tuned to Rozana Spokesman)