Gurdwara Sri Kartarpur Sahib ਦੇ ਕੰਪਲੈਕਸ 'ਚ ਭਰਿਆ ਸੱਤ-ਸੱਤ ਫੁੱਟ ਪਾਣੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਧੁੱਸੀ ਬੰਨ੍ਹ ਟੁੱਟਣ ਕਾਰਨ ਗੁਰਦੁਆਰਾ ਸਾਹਿਬ ਸਮੇਤ ਸਮੁੱਚੇ ਇਲਾਕੇ ’ਚ ਭਰਿਆ ਪਾਣੀ

Seven feet of water filled the complex of Gurdwara Sri Kartarpur Sahib

ਡੇਰਾ ਬਾਬਾ ਨਾਨਕ : ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੋਰੀਡੋਰ ’ਤੇ ਬਣੇ ਪੁਲ ਹੇਠੋਂ ਧੁੱਸੀ ਬੰਨ੍ਹ ਟੁੱਟ ਗਿਆ ਹੈ। ਜਿਸ ਕਾਰਨ ਪਾਣੀ ਕੋਰੀਡੋਰ ਚੈਕ ਪੋਸਟ ਅਤੇ ਖੇਤਾਂ ਵਿਚ ਭਰ ਗਿਆ ਹੈ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਵੀ ਦਰਿਆ ਵਿਚ ਛੱਡੇ ਗਏ ਲੋੜ ਨਾਲੋਂ ਵੱਧ ਪਾਣੀ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਦੇ ਕੁਝ ਸਾਲ ਪਹਿਲਾਂ ਬਣੇ ਨਵੇਂ ਕੰਪਲੈਕਸ ਵਿਖੇ ਸਥਿਤ ਲੰਗਰ ਘਰ, ਪਰਿਕਰਮਾ ਸਰੋਵਰ, ਸਰਾਵਾਂ ਆਦਿ ਵਿਖੇ ਪੰਜ ਤੋਂ ਸੱਤ ਸੱਤ ਫੁੱਟ ਤੱਕ ਭਰ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਦੇ ਉਚੇ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਹਰਿਆਣਾ ਅਤੇ ਹਿਮਾਚਲ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤ ਕਾਫੀ ਨਾਜ਼ੁਕ ਬਣੀ ਹੋਈ ਹੈ।