ਪਿਸ਼ਾਵਰ 'ਚ ਹੋਇਆ ਜ਼ਬਰਦਸਤ ਧਮਾਕਾ, 7 ਲੋਕਾਂ ਦੀ ਮੌਤ ਤੇ 70 ਤੋਂ ਵੱਧ ਜ਼ਖ਼ਮੀ
ਪਾਕਿਸਤਾਨ ਪੁਲਿਸ ਨੇ ਇਸ ਧਮਾਕੇ ਬਾਰੇ ਜਾਣਕਾਰੀ ਦਿੱਤੀ ਹੈ।
Pakistan Bomb BLAST
ਇਸਲਾਮਾਬਾਦ- ਪਾਕਿਸਤਾਨ ਦੇ ਪਿਸ਼ਾਵਰ 'ਚ ਅੱਜ ਇਕ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 70 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਪੀੜਤਾਂ 'ਚ ਬੱਚੇ ਵੀ ਸ਼ਾਮਿਲ ਹਨ। ਦੱਸ ਦੇਈਏ ਕਿ ਇਹ ਧਮਾਕਾ ਪਾਕਿਸਤਾਨੀ ਮੀਡੀਆ ਮੁਤਾਬਕ ਪਿਸ਼ਾਵਰ ਦੀ ਦਿਰ ਕਾਲੋਨੀ 'ਚ ਮਦਰੱਸੇ ਨੇੜੇ ਹੋਇਆ। ਪਾਕਿਸਤਾਨ ਪੁਲਿਸ ਨੂੰ ਇਸ ਧਮਾਕੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਪਿਸ਼ਾਵਰ ਦੀ ਦਿਰ ਕਾਲੋਨੀ 'ਚ ਮਦਰੱਸੇ ਨੇੜੇ ਬੰਬ ਫਟਿਆ। ਲੇਡੀ ਰੀਡਿੰਗ ਹਸਪਤਾਲ ਦੇ ਮੁਹੰਮਦ ਅਸੀਮ ਨੇ ਦੱਸਿਆ ਕਿ ਸੱਤ ਲਾਸ਼ਾਂ ਹਸਪਤਾਲ ਲਿਆਂਦੀਆਂ ਗਈਆਂ ਹਨ ਅਤੇ 70 ਲੋਕ ਜ਼ਖਮੀ ਹੋਏ ਹਨ।
ਇਸ ਵਿਚ ਬੱਚੇ ਵੀ ਸ਼ਾਮਲ ਹਨ। ਉਸਨੇ ਦੱਸਿਆ ਕਿ ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਅਧਿਕਾਰੀ ਵੀ ਮੌਕੇ ਤੇ ਮੌਜੂਦ ਹਨ। ਅਸੀਮ ਨੇ ਦੱਸਿਆ ਕਿ ਹਸਪਤਾਲ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ ।